ਅਫ਼ਗਾਨ ਤੇ ਪਾਕਿ ਫੌਰੀ ਜੰਗਬੰਦੀ ਲਈ ਸਹਿਮਤ

0
70

ਇਸਲਾਮਾਬਾਦ : ਅਫ਼ਗਾਨਿਸਤਾਨ-ਪਾਕਿਸਤਾਨ ਵਿਚਾਲੇ ਪਿਛਲੇ ਇਕ ਹਫ਼ਤੇ ਤੋਂ ਜਾਰੀ ਲੜਾਈ ਮਗਰੋਂ ਦੋਵੇਂ ਮੁਲਕ ਫੌਰੀ ਜੰਗਬੰਦੀ ‘ਤੇ ਸਹਿਮਤ ਹੋ ਗਏ ਹਨ | ਕਤਰ ਦੇ ਵਿਦੇਸ਼ ਮੰਤਰਾਲੇ ਨੇ ਐਤਵਾਰ ਇਹ ਜਾਣਕਾਰੀ ਦਿੱਤੀ | ਅਫ਼ਗਾਨਿਸਤਾਨ ਤੇ ਪਾਕਿਸਤਾਨ ਦਰਮਿਆਨ ਜਾਰੀ ਲੜਾਈ ਵਿਚ ਦਰਜਨਾਂ ਲੋਕ ਮਾਰੇ ਗਏ ਹਨ ਤੇ ਸੈਂਕੜੇ ਲੋਕ ਜ਼ਖ਼ਮੀ ਹੋਏ ਹਨ | ਕਤਰ ਨੇ ਕਿਹਾ ਕਿ ਦੋਵੇਂ ਧਿਰਾਂ ਸਥਾਈ ਸ਼ਾਂਤੀ ਤੇ ਸਥਿਰਤਾ ਦੀ ਮਜ਼ਬੂਤੀ ਲਈ ਫੌਰੀ ਕਦਮ ਚੁੱਕਣ ਲਈ ਸਹਿਮਤ ਹੋਈਆਂ ਹਨ |