ਡੀ ਆਈ ਜੀ ਭੁੱਲਰ ਮੁਅੱਤਲ, ਮਾਨ ਨੇ ਭਿ੍ਸ਼ਟਾਚਾਰ ਵਿਰੁੱਧ ਜ਼ੀਰੋ-ਟਾਲਰੈਂਸ ਦੀ ਨੀਤੀ ਦੁਹਰਾਈ

0
108

ਚੰਡੀਗੜ੍ਹ : ਭਿ੍ਸ਼ਟਾਚਾਰ ਪ੍ਰਤੀ ਆਪਣੀ ਸਰਕਾਰ ਦੀ ਜ਼ੀਰੋ-ਟਾਲਰੈਂਸ ਨੀਤੀ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਈ ਪੀ ਐੱਸ ਅਧਿਕਾਰੀ ਹਰਚਰਨ ਸਿੰਘ ਭੁੱਲਰ ਨੂੰ ਮੁਅੱਤਲ ਕਰ ਦਿੱਤਾ ਹੈ, ਜਿਨ੍ਹਾ ਨੂੰ ਹਾਲ ਹੀ ਵਿੱਚ ਭਿ੍ਸ਼ਟਾਚਾਰ ਦੇ ਦੋਸ਼ਾਂ ਤਹਿਤ ਗਿ੍ਫ਼ਤਾਰ ਕੀਤਾ ਗਿਆ ਸੀ¢ਮੁੱਖ ਮੰਤਰੀ ਨੇ ਕਿਹਾ ਕਿ ਭਿ੍ਸ਼ਟਾਚਾਰ ਮੁਕਤ ਸ਼ਾਸਨ ਸੂਬਾ ਸਰਕਾਰ ਦੀਆਂ ਨੈਤਿਕ ਕਦਰਾਂ-ਕੀਮਤਾਂ ਦਾ ਮੂਲ ਹੈ, ਜੋ ਪਿਛਲੇ ਚਾਰ ਸਾਲਾਂ ਦÏਰਾਨ ਸਰਕਾਰ ਦੀਆਂ ਕਾਰਵਾਈਆਂ ਤੋਂ ਸਾਫ਼ ਝਲਕਦਾ ਹੈ¢ ਉਨ੍ਹਾ ਆਖਿਆ ਕਿ ਪੰਜਾਬ ਸਰਕਾਰ ਨੇ ਭਿ੍ਸ਼ਟਾਚਾਰ ਦੇ ਦੋਸ਼ੀ ਪਾਏ ਗਏ ਕਿਸੇ ਵੀ ਵਿਅਕਤੀ ਨੂੰ ਨਾ ਬਖਸ਼ ਕੇ ਜ਼ੀਰੋ-ਟਾਲਰੈਂਸ ਪਹੁੰਚ ਨੂੰ ਬਰਕਰਾਰ ਰੱਖਿਆ ਹੈ | ਮਾਨ ਨੇ ਕਿਹਾ ਕਿ ਇਸ ਨੀਤੀ ਤਹਿਤ ਹਾਲ ਹੀ ਵਿੱਚ ਇੱਕ ਕੇਂਦਰੀ ਏਜੰਸੀ ਦੁਆਰਾ ਭਿ੍ਸ਼ਟਾਚਾਰ ਦੇ ਦੋਸ਼ ਵਿੱਚ ਗਿ੍ਫਤਾਰ ਕੀਤੇ ਗਏ ਆਈ ਪੀ ਐੱਸ ਅਧਿਕਾਰੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ¢ ਮਾਨ ਨੇ ਐਲਾਨ ਕੀਤਾ ਕਿ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਸ ਨੂੰ 16 ਅਕਤੂਬਰ ਤੋਂ ਮੁਅੱਤਲ ਮੰਨਿਆ ਜਾਵੇਗਾ¢ ਉਨ੍ਹਾ ਦੁਹਰਾਇਆ ਕਿ ਕੋਈ ਵੀ ਅਧਿਕਾਰੀ ਜਾਂ ਸਿਆਸਤਦਾਨ ਭਾਵੇਂ ਉਸ ਦਾ ਕੋਈ ਵੀ ਅਹੁਦਾ ਜਾਂ ਪ੍ਰਭਾਵ ਹੋਵੇ, ਸਮਾਜ ਵਿਰੁੱਧ ਇਸ ਗੰਭੀਰ ਅਪਰਾਧ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ¢