ਟੋਕੀਓ : ਜਾਪਾਨ ਦੀ ਸੰਸਦ ਨੇ ਮੰਗਲਵਾਰ ਨੂੰ ਅਤਿ-ਰੂੜੀਵਾਦੀ ਸਾਨੇ ਤਾਕਾਇਚੀ ਨੂੰ ਦੇਸ਼ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਚੁਣ ਲਿਆ ਹੈ | ਲਿਬਰਲ ਡੈਮੋਕਰੇਟਿਕ ਪਾਰਟੀ ਦੀ ਮੁਖੀ ਤਾਕਾਇਚੀ (64) ਸ਼ਿਗੇਰੂ ਇਸ਼ੀਬਾ ਦੀ ਥਾਂ ਲੈਣਗੇ, ਜਿਨ੍ਹਾਂ ਨੂੰ ਦੋ ਚੋਣ ਹਾਰਾਂ ਤੋਂ ਬਾਅਦ ਅਸਤੀਫਾ ਦੇਣ ਲਈ ਮਜਬੂਰ ਕੀਤਾ ਗਿਆ ਸੀ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਾਕਾਇਚੀ ਨੂੰ ਪ੍ਰਧਾਨ ਮੰਤਰੀ ਚੁਣੇ ਜਾਣ ‘ਤੇ ਵਧਾਈ ਦਿੱਤੀ ਹੈ |



