ਮੁਸਤਫਾ ਦੇ ਪੁੱਤਰ ਦੀ ਮੌਤ ਦੀ ਜਾਂਚ ਸੀ ਬੀ ਆਈ ਨੂੰ ਸੌਂਪਣ ਦੀ ਤਿਆਰੀ

0
80

ਚੰਡੀਗੜ੍ਹ : ਹਰਿਆਣਾ ਸਰਕਾਰ ਪੰਜਾਬ ਦੇ ਸਾਬਕਾ ਡੀ ਜੀ ਪੀ ਮੁਹੰਮਦ ਮੁਸਤਫਾ ਦੇ ਪੁੱਤਰ ਅਕੀਲ ਅਖਤਰ ਦੀ ਮੌਤ ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀ ਬੀ ਆਈ) ਨੂੰ ਸੌਂਪਣ ਦੀ ਸਿਫ਼ਾਰਸ਼ ਕਰਨ ਜਾ ਰਹੀ ਹੈ | ਪੰਚਕੂਲਾ ਪੁਲੀਸ ਦੇ ਅਧਿਕਾਰੀਆਂ ਨੇ ਇਸ ਫੈਸਲੇ ਦੀ ਪੁਸ਼ਟੀ ਕੀਤੀ ਹੈ | ਸੂਤਰਾਂ ਅਨੁਸਾਰ ਇਸ ਕੇਸ ਦੀ ਸਿਫ਼ਾਰਸ਼ ਕਰਨ ਦਾ ਇੱਕ ਕਾਰਨ ਅੰਤਰ-ਰਾਜੀ ਅਧਿਕਾਰ ਖੇਤਰ ਵੀ ਹੈ | ਇਸ ਤੋਂ ਪਹਿਲਾਂ 20 ਅਕਤੂਬਰ ਨੂੰ ਹਰਿਆਣਾ ਪੁਲੀਸ ਨੇ ਮੁਹੰਮਦ ਮੁਸਤਫਾ , ਉਨ੍ਹਾਂ ਦੀ ਪਤਨੀ ਤੇ ਸਾਬਕਾ ਮੰਤਰੀ ਰਜ਼ੀਆ ਸੁਲਤਾਨਾ ‘ਤੇ ਕਥਿਤ ਤੌਰ ‘ਤੇ ਆਪਣੇ ਪੁੱਤਰ ਅਕੀਲ ਅਖਤਰ ਦੀ ਹੱਤਿਆ ਕਰਨ ਦੇ ਦੋਸ਼ਾਂ ਹੇਠ ਮਾਮਲਾ ਦਰਜ ਕੀਤਾ ਸੀ | ਇਸ ਕੇਸ ਵਿੱਚ ਅਖਤਰ ਦੀ ਪਤਨੀ ਅਤੇ ਭੈਣ ਦਾ ਨਾਮ ਵੀ ਸ਼ਾਮਲ ਹੈ | ਮਾਲੇਰਕੋਟਲਾ ਨਿਵਾਸੀ ਸ਼ਮਸੁੱਦੀਨ ਚੌਧਰੀ ਦੀ ਸ਼ਿਕਾਇਤ ‘ਤੇ ਦਰਜ ਕੀਤੀ ਗਈ ਐੱਫ ਆਈ ਆਰ ਅਨੁਸਾਰ ਪੁਲੀਸ ਨੇ ਭਾਰਤੀ ਨਿਆ ਸੰਹਿਤਾ ਦੀ ਧਾਰਾ 103 (1) (ਕਤਲ ) ਅਤੇ ਧਾਰਾ 61 (ਅਪਰਾਧਿਕ ਸਾਜ਼ਿਸ਼ ਲਈ) ਲਗਾਈਆਂ ਹਨ |