ਨÏਜਵਾਨਾਂ ਨੂੰ ਨਕਰੀਆਂ ਮੰਗਣ ਦੀ ਬਜਾਏ ਨÏਕਰੀਆਂ ਦੇਣ ਵਾਲੇ ਬਣਾਵਾਂਗੇ : ਮਾਨ

0
114

ਮੋਰਿੰਡਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਕਿਹਾ ਕਿ ਸੂਬਾ ਸਰਕਾਰ ਨÏਜਵਾਨਾਂ ਦਾ ਭਵਿੱਖ ਸੁਨਹਿਰੀ ਬਣਾਉਣ ਲਈ ਨਿਰੰਤਰ ਯਤਨ ਕਰ ਰਹੀ ਹੈ, ਤਾਂ ਕਿ ਸਾਡੇ ਨÏਜਵਾਨਾਂ ਨੂੰ ਨÏਕਰੀਆਂ ਮੰਗਣ ਦੀ ਬਜਾਏ ਨÏਕਰੀਆਂ ਦੇਣ ਦੇ ਸਮਰੱਥ ਬਣਾਇਆ ਜਾ ਸਕੇ¢ਮੁੱਖ ਮੰਤਰੀ ਇੱਥੇ ਸ਼ਹੀਦ ਸੂਬੇਦਾਰ ਮੇਵਾ ਸਿੰਘ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਮਿਲਣ ਪਹੁੰਚੇ¢ ਇਸ ਦÏਰਾਨ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਹੈ¢ ਇੱਕ ਪਾਸੇ ਨÏਜਵਾਨਾਂ ਨੂੰ ਨÏਕਰੀਆਂ ਦੇਣ ਲਈ ਬੇਮਿਸਾਲ ਕਦਮ ਚੁੱਕੇ ਗਏ ਹਨ, ਦੂਜੇ ਪਾਸੇ ਸੂਬੇ ਵਿੱਚ ਨÏਜਵਾਨਾਂ ਦੀ ਬੇਅੰਤ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਾਉਣ ਲਈ ਕਈ ਯਤਨ ਕੀਤੇ ਗਏ ਹਨ¢ਉਨ੍ਹਾ ਕਿਹਾ ਕਿ ਸੂਬੇ ਵਿੱਚ ਕੁੱਲ 118 ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਜਾ ਰਹੇ ਹਨ, ਜਿਨ੍ਹਾਂ ‘ਤੇ ਹੁਣ ਤੱਕ 231.74 ਕਰੋੜ ਰੁਪਏ ਖਰਚ ਹੋਏ ਹਨ¢ ਉਨ੍ਹਾ ਉਮੀਦ ਜ਼ਾਹਰ ਕੀਤੀ ਕਿ ਇਹ ਸਕੂਲ ‘ਆਧੁਨਿਕ ਯੁੱਗ ਦੇ ਮੰਦਰ’ ਵਜੋਂ ਮਿਆਰੀ ਸਿੱਖਿਆ ਮੁਹੱਈਆ ਕਰਵਾ ਕੇ ਹਜ਼ਾਰਾਂ ਵਿਦਿਆਰਥੀਆਂ ਦੇ ਜੀਵਨ ਨੂੰ ਰÏਸ਼ਨ ਕਰਨਗੇ | ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਤੇ ਤਸੱਲੀ ਦੀ ਗੱਲ ਹੈ ਕਿ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀ ਹੁਣ ਇਨ੍ਹਾਂ ਸਕੂਲ ਆਫ਼ ਐਮੀਨੈਂਸ ਵਿੱਚ ਦਾਖਲਾ ਲੈ ਰਹੇ ਹਨ, ਜੋ ਇਸ ਮਾਡਲ ਦੀ ਸਫਲਤਾ ਨੂੰ ਦਰਸਾਉਂਦਾ ਹੈ |