ਕੇਂਦਰ ਤੋਂ ਝੋਨੇ ਦੀ ਖਰੀਦ ਦੇ ਮਾਪਦੰਡਾਂ ‘ਚ ਢਿੱਲ ਦੀ ਮੰਗ

0
116

ਬੱਸੀ ਪਠਾਣਾ (ਪ੍ਰਮੋਦ ਭਾਰਦਵਾਜ)
ਸੂਬੇ ਵਿੱਚ ਹੜ੍ਹਾਂ ਕਾਰਨ ਝੋਨੇ ਦੀ ਫਸਲ ਨੂੰ ਪਹੁੰਚੇ ਨੁਕਸਾਨ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਭਾਰਤ ਸਰਕਾਰ ਨੂੰ ਝੋਨੇ ਦੀ ਖਰੀਦ ਲਈ ਤੈਅ ਕੀਤੇ ਮਾਪਦੰਡਾਂ ਵਿੱਚ ਢਿੱਲ ਦੇਣ ਦੀ ਮੰਗ ਕੀਤੀ ਹੈ¢ਬੱਸੀ ਪਠਾਣਾ ਅਤੇ ਮੋਰਿੰਡਾ ਦੀਆਂ ਦਾਣਾ ਮੰਡੀਆਂ ਵਿੱਚ ਝੋਨੇ ਦੀ ਖਰੀਦ ਦੇ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਭਿਆਨਕ ਹੜ੍ਹਾਂ ਨੇ ਕਿਸਾਨਾਂ ਦਾ ਬਹੁਤ ਵੱਡਾ ਨੁਕਸਾਨ ਕੀਤਾ ਹੈ¢ ਉਨ੍ਹਾ ਕਿਹਾ ਕਿ ਖਰਾਬ ਮÏਸਮ ਕਾਰਨ ਕਿਸਾਨਾਂ ਨੂੰ ਹੋਏ ਨੁਕਸਾਨ ਨੂੰ ਧਿਆਨ ਵਿੱਚ ਰੱਖਦੇ ਹੋਏ ਭਾਰਤ ਸਰਕਾਰ ਨੂੰ ਝੋਨੇ ਦੀ ਖਰੀਦ ਲਈ ਨਿਰਧਾਰਤ ਮਾਪਦੰਡਾਂ ਵਿੱਚ ਢਿੱਲ ਦੇਣੀ ਚਾਹੀਦੀ ਹੈ, ਕਿਉਂਕਿ ਝੋਨੇ ਵਿੱਚ ਨਮੀ ਦੀ ਮਾਤਰਾ, ਖਰਾਬ ਤੇ ਬਦਰੰਗ ਹੋਏ ਦਾਣਿਆਂ ਦੀ ਮਾਤਰਾ ਵਧ ਗਈ ਹੈ¢ਪੱਤਰਕਾਰਾਂ ਨਾਲ ਗੱਲਬਾਤ ਦÏਰਾਨ ਮੁੱਖ ਮੰਤਰੀ ਨੇ ਦੱਸਿਆ ਕਿ ਅੱਜ ਤੱਕ ਸੂਬੇ ਦੀਆਂ ਮੰਡੀਆਂ ਵਿੱਚ 63.49 ਲੱਖ ਮੀਟਿ੍ਕ ਟਨ ਝੋਨਾ ਪਹੁੰਚਿਆ ਹੈ, ਜਿਸ ਵਿੱਚੋਂ 61.01 ਲੱਖ ਮੀਟਿ੍ਕ ਟਨ ਪਹਿਲਾਂ ਹੀ ਖਰੀਦਿਆ ਜਾ ਚੁੱਕਾ ਹੈ | ਝੋਨੇ ਦੀ ਖਰੀਦ ਦੇ ਬਦਲੇ ਕਿਸਾਨਾਂ ਨੂੰ ਕੁੱਲ 13073.07 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ¢