ਸੜਕ ਗੁਣਵੱਤਾ ਦੀ ਨਿਗਰਾਨੀ ਲਈ ‘ਫਲਾਇੰਗ ਸਕੁਐਡ’ ਗਠਿਤ

0
94

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਬਣ ਰਹੀਆਂ ਲਿੰਕ ਸੜਕਾਂ ਦੀ ਗੁਣਵੱਤਾ ਦੀ ਜਾਂਚ ਲਈ ਇੱਕ ਸੀ ਐੱਮ ਫਲਾਇੰਗ ਸਕੁਐਡ ਦੇ ਗਠਨ ਦਾ ਐਲਾਨ ਕੀਤਾ ਹੈ | ਇਸ ਸਕੁਐਡ ਵਿੱਚ ਪੰਜਾਬ ਮੰਡੀ ਬੋਰਡ ਅਤੇ ਲੋਕ ਨਿਰਮਾਣ ਵਿਭਾਗ ਦੇ ਸੀਨੀਅਰ ਅਧਿਕਾਰੀ ਸ਼ਾਮਲ ਹਨ | ਦਵਿੰਦਰ ਸਿੰਘ, ਬਲਦੇਵ ਸਿੰਘ, ਮਨਪ੍ਰੀਤ ਸਿੰਘ ਦੂਆ ਅਤੇ ਰਾਜੀਵ ਸੈਣੀ, ਸਾਰੇ ਇੰਜੀਨੀਅਰ ਅਧਿਕਾਰੀ ਮਾਲਵਾ, ਮਾਝਾ ਅਤੇ ਦੋਆਬਾ ਖੇਤਰਾਂ ਵਿੱਚ ਉਸਾਰੀ ਦੇ ਕੰਮ ਦੀ ਗੁਣਵੱਤਾ ਦੀ ਨਿਗਰਾਨੀ ਕਰਨਗੇ |
ਦੱਸਣਯੋਗ ਹੈ ਕਿ ਮੁੱਖ ਮੰਤਰੀ ਨੇ ਹਾਲ ਹੀ ਵਿੱਚ ਤਰਨ ਤਾਰਨ ਤੋਂ 19,492 ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ ਦੀ ਯੋਜਨਾ ਸ਼ੁਰੂ ਕੀਤੀ ਹੈ | ਇਸ ਯੋਜਨਾ ‘ਤੇ ਕੁੱਲ 3,425 ਕਰੋੜ ਰੁਪਏ ਖਰਚ ਕੀਤੇ ਜਾਣਗੇ |