ਅੱਜ ਗੁਰਦੁਆਰਾ ਰਕਾਬ ਗੰਜ ਸਾਹਿਬ ‘ਚ ਕੀਰਤਨ ਦਰਬਾਰ ਨਾਲ ਹੋਵੇਗੀ ਸ਼ਹੀਦੀ ਸਮਾਗਮਾਂ ਦੀ ਸ਼ੁਰੂਆਤ

0
118

ਚੰਡੀਗੜ੍ਹ (ਗੁਰਜੀਤ ਬਿੱਲਾ)-ਹਿੰਦ ਦੀ ਚਾਦਰ, ਸਰਬੰਸਦਾਨੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਤ ਮਹੀਨਾ ਭਰ ਚੱਲਣ ਵਾਲੇ ਸਮਾਗਮਾਂ ਦੀ ਸ਼ੁਰੂਆਤ 25 ਅਕਤੂਬਰ ਨੂੰ ਕÏਮੀ ਰਾਜਧਾਨੀ ਦਿੱਲੀ ਸਥਿਤ ਪਵਿੱਤਰ ਅਸਥਾਨਾਂ ਤੋਂ ਹੋਵੇਗੀ¢ਇਹ ਸਮਾਗਮ ਪੰਜਾਬ ਸਰਕਾਰ ਵੱਲੋਂ ਪੂਰੀ ਸ਼ਰਧਾ, ਸਤਿਕਾਰ ਅਤੇ ਗੁਰ ਮਰਿਆਦਾ ਅਨੁਸਾਰ ਕਰਵਾਏ ਜਾ ਰਹੇ ਹਨ¢ ਮੁੱਖ ਮੰਤਰੀ ਭਗਵੰਤ ਮਾਨ ਸਵੇਰੇ ਗੁਰਦੁਆਰਾ ਸ੍ਰੀ ਸੀਸਗੰਜ ਸਾਹਿਬ ਵਿਖੇ ਨਤਮਸਤਕ ਹੋਣਗੇ ਅਤੇ ਗੁਰੂ ਸਾਹਿਬ ਦੇ ਨਾਲ ਲਾਸਾਨੀ ਸ਼ਹਾਦਤ ਦੇਣ ਵਾਲੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਸਥਾਨਾਂ ‘ਤੇ ਜਾ ਕੇ ਸ਼ਰਧਾਂਜਲੀ ਭੇਟ ਕਰਨਗੇ¢ਉਨ੍ਹਾਂ ਦੇ ਨਾਲ ਪੰਜਾਬ ਕੈਬਨਿਟ ਦੇ ਹੋਰ ਮੰਤਰੀ ਵੀ ਮÏਜੂਦ ਰਹਿਣਗੇ¢ਸਾਰੇ ਮੰਤਰੀ ਸਾਂਝੇ ਤÏਰ ‘ਤੇ ਰੁਮਾਲਾ ਸਾਹਿਬ ਭੇਟ ਕਰਨਗੇ ਅਤੇ ਸਵੇਰੇ 11 ਵਜੇ ਹੋਣ ਵਾਲੀ ਸਰਬੱਤ ਦੇ ਭਲੇ ਦੀ ਅਰਦਾਸ ਵਿੱਚ ਸ਼ਾਮਲ ਹੋਣਗੇ¢
ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਮੁੱਖ ਮੰਤਰੀ ਮਾਨ ਗੁਰਦੁਆਰਾ ਸਾਹਿਬ ਦੇ ਬਿਲਕੁਲ ਬਾਹਰ ਸਥਿਤ, ਧਰਮ ਹਿੱਤ ਜਾਨਾਂ ਵਾਰਨ ਵਾਲੇ ਮਹਾਨ ਸਿੱਖ ਸ਼ਹੀਦਾਂ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਅਸਥਾਨਾਂ ‘ਤੇ ਜਾਣਗੇ¢ਇਨ੍ਹਾਂ ਮਹੀਨਾ ਭਰ ਚੱਲਣ ਵਾਲੇ ਸਮਾਗਮਾਂ ਦੀ ਰਸਮੀ ਸ਼ੁਰੂਆਤ ਕੱਲ੍ਹ ਸ਼ਾਮ 6 ਵਜੇ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਦਿੱਲੀ ਵਿਖੇ ਹੋਣ ਵਾਲੇ ਵਿਸ਼ੇਸ਼ ਕੀਰਤਨ ਸਮਾਗਮ ਨਾਲ ਹੋਵੇਗੀ¢ਇੱਥੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਮੌਜੂਦ ਰਹਿਣਗੇ | ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਸਰਕਾਰ ਵੱਲੋਂ ਇਹ ਸ਼ਹੀਦੀ ਸਮਾਗਮ 25 ਅਕਤੂਬਰ ਤੋਂ 25 ਨਵੰਬਰ ਤੱਕ ਪੂਰਾ ਇੱਕ ਮਹੀਨਾ ਬਹੁਤ ਸ਼ਰਧਾ ਤੇ ਸਤਿਕਾਰ ਨਾਲ ਮਨਾਏ ਜਾਣਗੇ¢ ਇਨ੍ਹਾਂ ਮਹੀਨਾ ਭਰ ਚੱਲਣ ਵਾਲੇ ਸਮਾਗਮਾਂ ਦੀ ਸ਼ੁਰੂਆਤ ਸ਼ਾਮ 6 ਵਜੇ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਦਿੱਲੀ ਵਿਖੇ ਹੋਣ ਵਾਲੇ ਵਿਸ਼ੇਸ਼ ਸਮਾਗਮ ਨਾਲ ਹੋਵੇਗੀ |