ਤਰਨ ਤਾਰਨ : ਪਾਵਰਕਾਮ ਅਦਾਰੇ ਦੀਆਂ ਵੱਡੇ ਸ਼ਹਿਰਾਂ ਵਿੱਚ ਮÏਜੂਦ ਸੈਂਕੜੇ ਏਕੜ ਵਿੱਚ ਫੈਲੀਆਂ ਬਹੁਤ ਮਹਿੰਗੀਆਂ ਜਾਇਦਾਦਾਂ, ਜੋ ਕਈ ਦਹਾਕੇ ਪਹਿਲਾਂ ਜ਼ਿਆਦਾਤਰ ਪੰਚਾਇਤਾਂ ਵੱਲੋਂ ਅਤੇ ਕੁੱਝ ਨਿੱਜੀ ਤÏਰ ‘ਤੇ ਲੋਕਾਂ ਵੱਲੋਂ ਦਫਤਰ ਅਤੇ ਗਰਿੱਡ ਬਣਾਉਣ ਲਈ ਉਸ ਵਕਤ ਬਿਜਲੀ ਬੋਰਡ ਨੂੰ ਦਾਨ ਵਜੋਂ ਦਿੱਤੀਆਂ ਸਨ, ਨੂੰ ਸਰਕਾਰ ਵੱਲੋਂ ਵੇਚਣ ਦੀ ਤਜਵੀਜ਼ ਦੇ ਖਿਲਾਫ਼ ਅਦਾਰੇ ਦੇ ਇੰਜੀਨੀਅਰਾਂ ਦੀ ਜਥੇਬੰਦੀ ਪੀ ਐੱਸ ਈ ਬੀ ਇੰਜੀਨੀਅਰ ਐਸੋਸੀਏਸ਼ਨ, ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਦੇ ਸਾਂਝੇ ਸੰਗਠਨਾਂ ਪੀ ਐੱਸ ਈ ਬੀ ਇੰਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ, ਐਸੋਸ਼ੀਏਸ਼ਨ ਆਫ ਜੂਨੀਅਰ ਇੰਜੀਨੀਅਰ, ਗਰਿੱਡ ਸਬ ਸਟੇਸ਼ਨ ਇੰਪਲਾਈਜ਼ ਯੂਨੀਅਨ (ਰਜਿ: 24), ਪਾਵਰਕਾਮ ਐਂਡ ਟ੍ਰਾਂਸਕੋ ਪੈਨਸ਼ਨਰ ਯੂਨੀਅਨ ਪੰਜਾਬ (ਸੰਬੰਧਤ ਏਟਕ), ਪੈਨਸ਼ਨਰ ਵੈੱਲਫੇਅਰ ਫੈਡਰੇਸ਼ਨ ਪਹਿਲਵਾਨ ਦੇ ਸੱਦੇ ‘ਤੇ 16 ਅਕਤੂਬਰ ਤੋਂ 31 ਅਕਤੂਬਰ ਤੱਕ ਪਾਵਰਕਾਮ ਦੇ ਸਮੁੱਚੇ ਸਰਕਲਾਂ ਵਿੱਚ ਰੋਸ ਧਰਨੇ ਲਗਾਉਣ ਅਤੇ ਝੰਡਾ ਮਾਰਚ ਕੀਤੇ ਜਾਣ ਦੇ ਫੈਸਲੇ ਤਹਿਤ 28 ਅਕਤੂਬਰ ਨੂੰ ਸਥਾਨਕ ਸਰਕਲ ਵਿੱਚ ਦਿੱਤੇ ਜਾ ਰਹੇ ਰੋਸ ਧਰਨੇ ਅਤੇ ਝੰਡਾ ਮਾਰਚ ਨੂੰ ਕਾਮਯਾਬ ਕਰਨ ਲਈ ਸਰਕਲ ਵਿੱਚ ਕੰਮ ਕਰ ਰਹੀਆਂ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਦੀ ਭਰਵੀਂ ਮੀਟਿੰਗ ਗਾਂਧੀ ਪਾਰਕ ਵਿਖੇ ਮੇਜਰ ਸਿੰਘ ਮੱਲੀਆਂ ਅਤੇ ਪੂਰਨ ਦਾਸ ਦੀ ਸਾਂਝੀ ਪ੍ਰਧਾਨਗੀ ਹੇਠ ਹੋਈ¢
ਇਸ ਮੀਟਿੰਗ ਵਿੱਚ ਪੀ ਐੱਸ ਈ ਬੀ ਇੰਪਲਾਈਜ਼ ਫੈਡਰੇਸ਼ਨ ਏਟਕ ਦੇ ਸੂਬਾ ਪ੍ਰਧਾਨ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੇ ਸੂਬਾਈ ਕਨਵੀਨਰ ਗੁਰਪ੍ਰੀਤ ਸਿੰਘ ਗੰਡੀਵਿੰਡ, ਟੈਕਨੀਕਲ ਸਰਵਿਸ ਯੂਨੀਅਨ ਦੇ ਸੂਬਾ ਆਗੂ ਲਖਵੰਤ ਸਿੰਘ ਦਿਉਲ ਅਤੇ ਜ਼ੋਨ ਕਨਵੀਨਰ ਕਰਨਬੀਰ ਸਿੰਘ, ਪਾਵਰਕਾਮ ਐਂਡ ਟ੍ਰਾਂਸਕੋ ਪੈਨਸ਼ਨਰ ਯੂਨੀਅਨ ਪੰਜਾਬ ਸੰਬੰਧਤ ਏਟਕ ਦੇ ਸੂਬਾ ਆਗੂ ਤਾਰਾ ਸਿੰਘ ਖਹਿਰਾ, ਸਰਕਲ ਵਰਕਿੰਗ ਸਕੱਤਰ ਅਮਰਜੀਤ ਸਿੰਘ ਮਾੜੀਮੇਘਾ, ਲਖਵਿੰਦਰ ਸਿੰਘ ਗੋਇੰਦਵਾਲ, ਪ੍ਰੀਤਮ ਸਿੰਘ ਭਿੰਡਰ, ਇੰਪਲਾਈਜ਼ ਫੈਡਰੇਸ਼ਨ ਦੇ ਸਰਕਲ ਸਕੱਤਰ ਮੰਗਲ ਸਿੰਘ ਨਾਗੋਕੇ, ਕਰਮਚਾਰੀ ਦਲ ਦੇ ਡਵੀਜ਼ਨ ਆਗੂ ਦਿਲਬਾਗ ਸਿੰਘ ਭੁੱਲਰ ਅਤੇ ਧਰਮਵੀਰ ਸਿੰਘ, ਪੈਨਸ਼ਨਰ ਵੈੱਲਫੇਅਰ ਫੈਡਰੇਸ਼ਨ ਪਹਿਲਵਾਨ ਦੇ ਸਰਕਲ ਆਗੂ ਲਖਬੀਰ ਸਿੰਘ ਰੈਸੀਆਣਾ ਅਤੇ ਲਖਬੀਰ ਸਿੰਘ ਸੰਧੂ, ਫੈਡਰੇਸ਼ਨ ਏਟਕ ਦੇ ਮੇਜਰ ਸਿੰਘ ਪਨੂੰ ਤੋਂ ਇਲਾਵਾ ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਆਗੂ ਰਾਜਗੋਬਿੰਦ ਸਿੰਘ, ਅਜ਼ਾਦ ਕਿਸਾਨ ਸੰਘਰਸ਼ ਕਮੇਟੀ ਟਾਂਡਾ ਦੇ ਸੂਬਾ ਆਗੂ ਜੱਸਾ ਸਿੰਘ ਕੱਦ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਬਿਜਲੀ ਨਿਗਮ ਦੀਆਂ ਜਾਇਦਾਦਾਂ ਵੇਚਣ ਬਾਰੇ ਮੰਦਭਾਗੀ ਤਜਵੀਜ਼ ਵਿਰੁੱਧ 28 ਅਕਤੂਬਰ ਨੂੰ ਪਾਵਰਕਾਮ ਦੇ ਸਰਕਲ ਦਫਤਰ ਦੇ ਗੇਟ ‘ਤੇ ਲਾਮਿਸਾਲ ਰੋਸ ਧਰਨਾ ਦੇਣ ਉਪਰੰਤ ਸ਼ਹਿਰ ਵਿੱਚ ਝੰਡਾ ਮਾਰਚ ਕਰਨ ਦੇ ਸੰਘਰਸ਼ ਪ੍ਰੋਗਰਾਮ ਨੂੰ ਕਾਮਯਾਬ ਕਰਨ ਲਈ ਵੱਧ ਤੋਂ ਵੱਧ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਕਿਸਾਨ ਜਥੇਬੰਦੀਆਂ ਦੇ ਵਰਕਰਾਂ ਨੂੰ ਸ਼ਾਮਲ ਕੀਤਾ ਜਾਵੇਗਾ ਅਤੇ 2 ਨਵੰਬਰ ਨੂੰ ਬਿਜਲੀ ਮੰਤਰੀ ਖਿਲਾਫ਼ ਲੁਧਿਆਣਾ ਵਿਖੇ ਦਿੱਤੇ ਜਾ ਰਹੇ ਸੂਬਾ ਪੱਧਰੀ ਰੋਸ ਧਰਨੇ ਵਿੱਚ ਵਹੀਰਾਂ ਘੱਤ ਕੇ ਪਹੁੰਚਣ ਲਈ ਵੱਡੇ ਪੱਧਰ ‘ਤੇ ਲਾਮਬੰਦੀ ਕੀਤੀ ਜਾਵੇਗੀ ¢ਆਗੂਆਂ ਨੇ ਅਦਾਰੇ ਵਿੱਚ ਖਾਲੀ ਪਈਆਂ ਹਜ਼ਾਰਾਂ ਅਸਾਮੀਆਂ ‘ਤੇ ਰੈਗੂਲਰ ਭਰਤੀ ਕਰਨ ਦੀ ਬਜਾਏ ਪੈਸਕੋ ਕੰਪਨੀ ਰਾਹੀਂ ਭਰਤੀ ਕਰਨ ਦੀ ਘਟੀਆ ਤਜਵੀਜ਼ ਦੀ ਵੀ ਜ਼ੋਰਦਾਰ ਨਿੰਦਾ ਕੀਤੀ¢
ਮੁਲਾਜ਼ਮ ਅਤੇ ਪੈਨਸ਼ਨਰ ਆਗੂਆਂ ਨੇ 10 ਅਗਸਤ ਅਤੇ 14 ਅਗਸਤ 2025 ਨੂੰ ਪੰਜਾਬ ਸਰਕਾਰ ਅਤੇ ਪਾਵਰ ਮੈਨੇਜਮੈਂਟ ਨਾਲ ਮੁਲਾਜ਼ਮ ਅਤੇ ਪੈਨਸ਼ਨਰ ਦੀਆਂ ਮੰਗਾਂ ਸੰਬੰਧੀ ਜਥੇਬੰਦੀਆਂ ਨਾਲ ਹੋਏ ਸਮਝੌਤਿਆਂ ਸਮੇਂ ਮੰਨੀਆਂ ਸਾਰੀਆਂ ਮੰਗਾਂ ਜਲਦੀ ਲਾਗੂ ਕਰਨ ਦੀ ਮੰਗ ਕੀਤੀ | ਆਗੂਆਂ ਨੇ ਸੰਘਰਸ਼ਸ਼ੀਲ ਕਿਸਾਨ ਅਤੇ ਭਰਾਤਰੀ ਜਥੇਬੰਦੀਆਂ ਨੂੰ ਅਦਾਰੇ ਦੀਆਂ ਜਾਇਦਾਦਾਂ ਵੇਚਣ ਦੀ ਤਜਵੀਜ਼ ਵਿਰੁੱਧ ਲੜੇ ਜਾ ਰਹੇ ਸੰਘਰਸ਼ ਵਿੱਚ ਬਣਦਾ ਯੋਗਦਾਨ ਪਾਉਣ ਦੀ ਅਪੀਲ ਕੀਤੀ ¢




