ਚੰਡੀਗੜ੍ਹ (ਗੁਰਜੀਤ ਬਿੱਲਾ)-ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਤ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਰਸਮੀ ਤÏਰ ‘ਤੇ ਸੱਦਾ ਦੇਣ ਲਈ ਕੈਬਨਿਟ ਮੰਤਰੀਆਂ ਨੇ ਸ਼ੁੱਕਰਵਾਰ ਵੱਖ-ਵੱਖ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਮੁਲਾਕਾਤ ਕੀਤੀ¢ਹਰਜੋਤ ਸਿੰਘ ਬੈਂਸ ਨੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨਾਲ ਮਿਲ ਕੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ, ਡਾ. ਬਲਬੀਰ ਸਿੰਘ ਅਤੇ ਹਰਦੀਪ ਸਿੰਘ ਮੁੰਡੀਆਂ ਨੇ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ, ਤਰੁਨਪ੍ਰੀਤ ਸਿੰਘ ਸÏਾਧ ਨੇ ਦਿੱਲੀ ਦੇ ਮੁੱਖ ਮੰਤਰੀ ਰੇਖਾ ਗੁਪਤਾ ਅਤੇ ਸੰਜੀਵ ਅਰੋੜਾ ਤੇ ਗੁਰਮੀਤ ਸਿੰਘ ਖੁੱਡੀਆਂ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਰੇਵੰਤ ਰੈਡੀ ਨੂੰ ਸੱਦਾ ਪੱਤਰ ਦਿੱਤਾ |




