ਕੁਰਨੂਲ : (ਆਂਧਰਾ ਪ੍ਰਦੇਸ਼)-ਹੈਦਰਾਬਾਦ ਤੋਂ ਬੰਗਲੁਰੂ ਜਾ ਰਹੀ ਇੱਕ ਪ੍ਰਾਈਵੇਟ ਬੱਸ ਦੀ ਸ਼ੁੱਕਰਵਾਰ ਨੂੰ ਦੋ-ਪਹੀਆ ਵਾਹਨ ਨਾਲ ਟੱਕਰ ਹੋਣ ਮਗਰੋਂ ਅੱਗ ਲੱਗਣ ਦੀ ਘਟਨਾ ਵਾਪਰੀ ਹੈ, ਜਿਸ ਵਿੱਚ 20 ਲੋਕਾਂ ਦੀ ਮੌਤ ਹੋ ਗਈ | ਪੁਲਸ ਨੇ ਦੱਸਿਆ ਕਿ ਮਿ੍ਤਕਾਂ ਵਿੱਚੋਂ ਜ਼ਿਆਦਾਤਰ ਬੁਰੀ ਤਰ੍ਹਾਂ ਝੁਲਸ ਚੁੱਕੇ ਹਨ ਅਤੇ ਉਨ੍ਹਾਂ ਦੀ ਪਛਾਣ ਕਰਨੀ ਮੁਸ਼ਕਲ ਹੈ | ਮਰਨ ਵਾਲਿਆਂ ਵਿੱਚ ਦੋ-ਪਹੀਆ ਵਾਹਨ ਦਾ ਚਾਲਕ ਵੀ ਸ਼ਾਮਲ ਹੈ | ਇੱਕ ਅਧਿਕਾਰੀ ਨੇ ਦੱਸਿਆ ਕਿ ਯਾਤਰੀ ਇਸ ਦੁਖਾਂਤ ਤੋਂ ਬਚ ਨਹੀਂ ਸਕੇ, ਕਿਉਂਕਿ ਇਹ ਹਾਦਸਾ ਰਾਤ ਨੂੰ ਉਸ ਸਮੇਂ ਵਾਪਰਿਆ, ਜਦੋਂ ਉਹ ਸੁੱਤੇ ਹੋਏ ਸਨ | ਮੁੱਢਲੀਆਂ ਰਿਪੋਰਟਾਂ ਅਨੁਸਾਰ ਕੁਰਨੂਲ ਦੇ ਚਿੰਨ੍ਹਟੇਕੁਰ ਨੇੜੇ ਮੋਟਰਸਾਈਕਲ ਬੱਸ ਨਾਲ ਟਕਰਾਅ ਗਿਆ ਅਤੇ ਇਸ ਦੇ ਹੇਠਾਂ ਘਸੀਟਿਆ ਗਿਆ |
ਪੁਲਸ ਨੇ ਦੱਸਿਆ ਕਿ ਸ਼ਾਰਟ ਸਰਕਟ ਕਾਰਨ ਬੱਸ ਦਾ ਦਰਵਾਜ਼ਾ ਜਾਮ ਹੋ ਗਿਆ ਅਤੇ ਬੱਸ ਕੁਝ ਹੀ ਮਿੰਟਾਂ ਵਿੱਚ ਪੂਰੀ ਤਰ੍ਹਾਂ ਸੜ ਗਈ |





