ਤੇਜ਼ ਰਫ਼ਤਾਰ ਕਾਰ ਨੇ ਪੈਦਲ ਜਾ ਰਹੇ ਲੋਕਾਂ ਨੂੰ ਦਰੜਿਆ, 5 ਮੌਤਾਂ

0
106

ਆਗਰਾ : ਇੱਕ ਤੇਜ਼ ਰਫ਼ਤਾਰ ਕਾਰ ਨੇ ਪੈਦਲ ਜਾ ਰਹੇ ਲੋਕਾਂ ਨੂੰ ਦਰੜ ਦਿੱਤਾ, ਜਿਸ ਵਿੱਚ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਦੋ ਜ਼ਖ਼ਮੀ ਹੋ ਗਏ | ਸਹਾਇਕ ਪੁਲਸ ਕਮਿਸ਼ਨਰ ਸ਼ੇਸ਼ ਮਣੀ ਉਪਾਧਿਆਏ ਨੇ ਦੱਸਿਆ ਕਿ ਪੰਜ ਗੰਭੀਰ ਜ਼ਖ਼ਮੀ ਵਿਅਕਤੀਆਂ ਨੂੰ ਸਰੋਜਨੀ ਨਾਇਡੂ ਮੈਡੀਕਲ ਕਾਲਜ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਸਾਰਿਆਂ ਨੂੰ ਮਿ੍ਤਕ ਐਲਾਨ ਦਿੱਤਾ | ਮਿ੍ਤਕਾਂ ਦੀ ਪਛਾਣ ਬਬਲੀ (33), ਭਾਨੂ ਪ੍ਰਤਾਪ (25), ਕਮਲ (23), ਕਿ੍ਸ਼ਨ (20), ਅਤੇ ਬੰਤੇਸ਼ (21) ਵਜੋਂ ਹੋਈ ਹੈ | ਪੁਲਸ ਨੇ ਦੱਸਿਆ ਕਿ ਭਾਨੂ ਪ੍ਰਤਾਪ ਇੱਕ ਨਿੱਜੀ ਕੰਪਨੀ ਵਿੱਚ ਪਾਰਸਲ ਡਿਲੀਵਰੀ ਏਜੰਟ ਵਜੋਂ ਕੰਮ ਕਰਦਾ ਸੀ | ਇਹ ਹਾਦਸਾ ਸੈਂਟਰਲ ਹਿੰਦੀ ਇੰਸਟੀਚਿਊਟ ਤੋਂ ਅੱਗੇ, ਨਿਊ ਆਗਰਾ ਪੁਲਸ ਥਾਣਾ ਖੇਤਰ ਦੇ ਨਗਲਾ ਬੁੱਧੀ ਨੇੜੇ ਵਾਪਰਿਆ | ਚਸ਼ਮਦੀਦਾਂ ਅਨੁਸਾਰ ਕਾਰ ਤੇਜ਼ ਰਫ਼ਤਾਰ ‘ਤੇ ਸੀ ਅਤੇ ਰੋਡ ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਬੇਕਾਬੂ ਹੋ ਕੇ ਸੜਕ ਕਿਨਾਰੇ ਖੜ੍ਹੇ ਲੋਕਾਂ ਨੂੰ ਦਰੜ ਗਈ | ਅਧਿਕਾਰੀਆਂ ਨੇ ਦੱਸਿਆ ਕਿ ਕਾਰ ਡਰਾਈਵਰ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ ਅਤੇ ਗੱਡੀ ਜ਼ਬਤ ਕਰ ਲਈ ਗਈ ਹੈ |