ਸਰਨਾ ਭਰਾਵਾਂ ਤੇ ਜੀ ਕੇ ਦੀ ਮੈਂਬਰਸ਼ਿਪ ਰੱਦ

0
86

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਹਾਊਸ ਵੱਲੋਂ 3 ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ, ਸ. ਹਰਵਿੰਦਰ ਸਿੰਘ ਸਰਨਾ ਅਤੇ ਮਨਜੀਤ ਸਿੰਘ ਜੀ.ਕੇ. ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਹੈ | ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਉਕਤ ਤਿੰਨਾਂ ਆਗੂਆਂ ਦੇ ਖ਼ਿਲਾਫ਼ ਜੋ ਸ਼ਿਕਾਇਤਾਂ ਸਨ, ਉਨ੍ਹਾਂ ਬਾਰੇ ਕਾਰਵਾਈ ਕਰਦੇ ਹੋਏ ਇਹ ਫੈਸਲਾ ਸਰਬ-ਸੰਮਤੀ ਨਾਲ ਜਨਰਲ ਹਾਊਸ ਵਿੱਚ ਲਿਆ ਗਿਆ ਹੈ | ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਕੁਲਦੀਪ ਸਿੰਘ ਗੜਗੱਜ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਦੇ ਜਨਰਲ ਇਜਲਾਸ ਨੂੰ ਗੈਰ-ਕਾਨੂੰਨੀ, ਮਨਮਾਨਾ ਤੇ ਇਕਤਰਫਾ ਦੱਸਦੇ ਹੋਏ ਜਨਰਲ ਇਜਲਾਸ ‘ਤੇ ਰੋਕ ਲਗਾ ਦਿੱਤੀ ਸੀ | ਇਸ ਤਰ੍ਹਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਦਰਮਿਆਨ ਮੁੜ ਟਕਰਾਅ ਵਾਲੇ ਹਾਲਾਤ ਬਣ ਗਏ ਹਨ |