ਜਾਇਦਾਦਾਂ ਵੇਚਣ ਵਿਰੁੱਧ ਸੂਬਾ ਪੱਧਰੀ ਰੋਸ ਧਰਨਾ ਕਾਮਯਾਬ ਕਰਨ ਦਾ ਅਹਿਦ

0
107

ਲੁਧਿਆਣਾ : ਬਿਜਲੀ ਨਿਗਮ ਦੀਆਂ ਵੱਡੇ ਸ਼ਹਿਰਾਂ ਅਤੇ ਕਸਬਿਆਂ ਵਿੱਚ ਮÏਜੂਦ ਸੈਂਕੜੇ ਏਕੜ ਵਿੱਚ ਫੈਲੀਆਂ ਬਹੁਤ ਮਹਿੰਗੀਆਂ ਜਾਇਦਾਦਾਂ ਜੋ ਕਈ ਦਹਾਕੇ ਪਹਿਲਾਂ ਜ਼ਿਆਦਾਤਰ ਪੰਚਾਇਤਾਂ ਵੱਲੋਂ ਅਤੇ ਕੁੱਝ ਨਿੱਜੀ ਤÏਰ ‘ਤੇ ਲੋਕਾਂ ਵੱਲੋਂ ਦਫਤਰ ਅਤੇ ਗਰਿੱਡ ਬਣਾਉਣ ਲਈ ਬਿਜਲੀ ਬੋਰਡ ਨੂੰ ਦਾਨ ਵਜੋਂ ਦਿੱਤੀਆਂ ਸਨ, ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਆਪਣੀਆਂ ਰਾਜਸੀ ਲੋੜਾਂ ਲਈ ਵੇਚਣ ਦੀ ਘਟੀਆ ਤਜਵੀਜ਼ ਦੇ ਖਿਲਾਫ਼ ਅਤੇ ਬਿਜਲੀ ਸੋਧ ਬਿੱਲ 2025 ਦੇ ਵਿਰੁੱਧ ਅਦਾਰੇ ਦੇ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਦੇ ਸਾਂਝੇ ਸੰਗਠਨਾਂ ਪੀ ਐੱਸ ਈ ਬੀ ਇੰਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ, ਐਸੋਸ਼ੀਏਸ਼ਨ ਆਫ ਜੂਨੀਅਰ ਇੰਜੀਨੀਅਰ, ਗਰਿੱਡ ਸਬ ਸਟੇਸ਼ਨ ਇੰਪਲਾਈਜ਼ ਯੂਨੀਅਨ (ਰਜਿ: 24), ਪਾਵਰਕਾਮ ਐਂਡ ਟ੍ਰਾਂਸਕੋ ਪੈਨਸ਼ਨਰ ਯੂਨੀਅਨ ਪੰਜਾਬ (ਸੰਬੰਧਤ ਏਟਕ), ਪੈਨਸ਼ਨਰ ਵੈੱਲਫੇਅਰ ਫੈਡਰੇਸ਼ਨ ਪਹਿਲਵਾਨ ਤੋਂ ਇਲਾਵਾ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਹੰਗਾਮੀ ਮੀਟਿੰਗ ਗੁਰਪ੍ਰੀਤ ਸਿੰਘ ਗੰਡੀਵਿੰਡ ਅਤੇ ਗੁਰਭੇਜ ਸਿੰਘ ਢਿੱਲੋਂ ਦੀ ਸਾਂਝੀ ਪ੍ਰਧਾਨਗੀ ਹੇਠ ਸਥਾਨਕ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਵਿਖੇ ਹੋਈ ¢ਇਸ ਬਹੁਤ ਹੀ ਅਹਿਮ ਮੀਟਿੰਗ ਵਿੱਚ ਮੁਲਾਜ਼ਮ, ਪੈਨਸ਼ਨਰ ਅਤੇ ਕਿਸਾਨ ਜਥੇਬੰਦੀਆਂ ਨੇ ਇਕਜੁੱਟ ਹੋ ਕੇ ਸਰਕਾਰ ਵੱਲੋਂ ਜਾਇਦਾਦਾਂ ਵੇਚਣ ਦੀ ਤਜਵੀਜ਼ ਖਿਲਾਫ਼ ਅਤੇ ਬਿਜਲੀ ਸੋਧ ਬਿੱਲ ਦੇ ਖਰੜੇ ਵਿਰੁੱਧ ਸਾਂਝਾ ਸੰਘਰਸ਼ ਸ਼ੁਰੂ ਕਰਨ ਦਾ ਫੈਸਲਾ ਕੀਤਾ¢ਇਸ ਮੀਟਿੰਗ ਦੀ ਕਾਰਵਾਈ ਰਿਪੋਰਟ ਬਾਰੇ ਸਾਂਝੇ ਧੜੇ ਦੇ ਆਗੂਆਂ ਹਰਪਾਲ ਸਿੰਘ ਅਤੇ ਗੁਰਵੇਲ ਸਿੰਘ ਬੱਲਪੁਰੀਆ ਨੇ ਪ੍ਰੈੱਸ ਨੂੰ ਦੱਸਿਆ ਕਿ ਜਾਇਦਾਦਾਂ ਵੇਚਣ ਵਿਰੁੱਧ 16 ਅਕਤੂਬਰ ਤੋਂ 31 ਅਕਤੂਬਰ ਤੱਕ ਪਾਵਰਕਾਮ ਦੇ ਸਮੁੱਚੇ ਸਰਕਲਾਂ ਵਿੱਚ ਰੋਸ ਧਰਨੇ ਲਗਾਉਣ ਅਤੇ ਝੰਡਾ ਮਾਰਚ ਕਰਨ ਉਪਰੰਤ 2 ਨਵੰਬਰ ਨੂੰ ਬਿਜਲੀ ਮੰਤਰੀ ਖਿਲਾਫ਼ ਆਰਤੀ ਚÏਕ ਲੁਧਿਆਣਾ ਵਿਖੇ ਦਿੱਤੇ ਜਾ ਰਹੇ ਸੂਬਾ ਪੱਧਰੀ ਰੋਸ ਧਰਨੇ ਅਤੇ ਝੰਡਾ ਮਾਰਚ ਦੀਆਂ ਤਿਆਰੀਆਂ ਲਈ ਸ਼ਨੀਵਾਰ ਦੀ ਸਾਂਝੀ ਮੀਟਿੰਗ ਵਿੱਚ ਲਾਮਬੰਦੀ ਕੀਤੀ ਗਈ | ਇਸ ਮੀਟਿੰਗ ਵਿੱਚ ਰਘਬੀਰ ਸਿੰਘ, ਸੁਖਵਿੰਦਰ ਸਿੰਘ ਚਾਹਲ, ਸਰਿੰਦਰਪਾਲ ਲਹÏਰੀਆ, ਜਰਨੈਲ ਸਿੰਘ, ਦਵਿੰਦਰ ਸਿੰਘ ਪਿਸੋਰ, ਜਸਬੀਰ ਸਿੰਘ ਆਂਡਲੂ, ਰਾਧੇਸ਼ਿਆਮ, ਤਜਿੰਦਰ ਸਿੰਘ ਸੇਖੋਂ, ਅਮਰੀਕ ਸਿੰਘ ਮਸੀਤਾਂ, ਪੂਰਨ ਸਿੰਘ ਖਾਈ, ਬਾਬਾ ਅਮਰਜੀਤ ਸਿੰਘ, ਕÏਰ ਸਿੰਘ ਸੋਹੀ, ਪਵਨਪ੍ਰੀਤ ਸਿੰਘ, ਗੁਰਤੇਜ ਸਿੰਘ ਪੱਖੋ, ਰਘਬੀਰ ਸਿੰਘ, ਰਛਪਾਲ ਸਿੰਘ ਪਾਲੀ, ਕੇਵਲ ਸਿੰਘ ਬਨਵੈਤ, ਬਲਵਿੰਦਰ ਸਿੰਘ ਬਾਜਵਾ, ਗੁਰਜੀਤ ਸਿੰਘ ਮੱਤੀ, ਇੰਜੀ: ਕਰਮਜੀਤ ਸਿੰਘ ਪਟਿਆਲਾ ਇੰਜੀ: ਅਰਸਵੀਰ ਸਿੰਘ ਤੋਂ ਇਲਾਵਾ ਵੱਖ-ਵੱਖ ਜਥੇਬੰਦੀਆਂ ਦੇ ਕਿਸਾਨ ਆਗੂਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਆਗੂ ਸੁਦਾਗਰ ਸਿੰਘ, ਕਿਸਾਨ, ਮਜ਼ਦੂਰ ਮੋਰਚਾ ਦੇ ਬਲਦੇਵ ਸਿੰਘ ਜ਼ੀਰਾ, ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਦਿਲਬਾਗ ਸਿੰਘ ਗਿੱਲ, ਕੁੱਲ ਹਿੰਦ ਕਿਸਾਨ ਸਭਾ 1936 ਦੇ ਸੂਬਾ ਆਗੂ ਸੂਰਤ ਸਿੰਘ ਧਰਮਕੋਟ ਅਤੇ ਚਮਕÏਰ ਸਿੰਘ ਬੀਰਮੀ, ਪੰਜਾਬ ਗÏਰਮਿੰਟ ਟ੍ਰਾਂਸਪੋਰਟ ਵਰਕਰ ਯੂਨੀਅਨ ਏਟਕ ਦੇ ਸੂਬਾ ਆਗੂ ਜਗਦੀਸ਼ ਸਿੰਘ ਚਾਹਲ, ਪਾਵਰਕਾਮ ਪੈਨਸ਼ਨਰ ਐਸੋਸੀਏਸ਼ਨ ਦੇ ਸੂਬਾ ਆਗੂ ਦੇਵਰਾਜ ਸ਼ਾਮਲ ਹੋਏ |