ਤਾਲਿਬਾਨ ਸਰਕਾਰ ਨੇ ਧਰਮ ਗ੍ਰੰਥ ਨਹੀਂ ਲਿਆਉਣ ਦਿੱਤੇ

0
332

ਅੰਮਿ੍ਰਤਸਰ : ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਸਿੱਖ ਧਰਮ ਗ੍ਰੰਥ ਦੀਆਂ ਚਾਰ ਕਾਪੀਆਂ (ਦੋ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਦੋ ਸੈਂਚੀਆਂ) ਨੂੰ ਭਾਰਤ ਲਿਜਾਣ ਤੋਂ ਰੋਕ ਦਿੱਤਾ ਹੈ। ਇਹ ਲਿਖਤਾਂ 11 ਸਤੰਬਰ ਨੂੰ ਨਵੀਂ ਦਿੱਲੀ ਆਏ 60 ਅਫਗਾਨ ਸਿੱਖਾਂ ਦੇ ਇੱਕ ਜਥੇ ਨਾਲ ਭਾਰਤ ਲਿਆਂਦੀਆਂ ਜਾਣੀਆਂ ਸਨ। ਜਾਣਕਾਰੀ ਮਿਲੀ ਹੈ ਕਿ ਅਫਗਾਨਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਸੂਚਨਾ ਅਤੇ ਸੱਭਿਆਚਾਰ ਮੰਤਰਾਲੇ ਵੱਲੋਂ ਅਧਿਕਾਰਤ ਮਨਜ਼ੂਰੀ ਨਾ ਮਿਲਣ ਕਾਰਨ ਗ੍ਰੰਥਾਂ ਨੂੰ ਲਿਜਾਣ ਦੀ ਇਜਾਜ਼ਤ ਨਹੀਂ ਦਿੱਤੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਾਲਿਬਾਨ ਸਰਕਾਰ ਦੀ ਨਿਖੇਧੀ ਕਰਦਿਆਂ ਇਸ ਨੂੰ ਸਿੱਖਾਂ ਦੇ ਧਾਰਮਿਕ ਮਾਮਲਿਆਂ ’ਚ ਸਿੱਧੀ ਦਖਲਅੰਦਾਜ਼ੀ ਕਰਾਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰਾਲੇ ਤੋਂ ਇਸ ਮਾਮਲੇ ਵਿਚ ਦਖਲ ਦੇਣ ਦੀ ਮੰਗ ਕੀਤੀ ਹੈ।

LEAVE A REPLY

Please enter your comment!
Please enter your name here