ਹੜ੍ਹ ਪੀੜਤਾਂ ਲਈ ਮੁਫਤ ਬੀਜ ਦੇ 7 ਟਰੱਕ ਰਵਾਨਾ

0
93

ਅੰਮਿ੍ਤਸਰ (ਨਰਿੰਦਰਜੀਤ ਸਿੰਘ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਾਲ ਹੀ ਵਿੱਚ ਆਏ ਹੜ੍ਹਾਂ ਦÏਰਾਨ ਨੁਕਸਾਨੀ ਗਈ ਲਗਭਗ ਪੰਜ ਲੱਖ ਏਕੜ ਜ਼ਮੀਨ ਵਿੱਚ ਆਪਣੀ ਫਸਲ ਗੁਆਉਣ ਵਾਲੇ ਕਿਸਾਨਾਂ ਨੂੰ ਦੋ ਲੱਖ ਕੁਇੰਟਲ ਕਣਕ ਦੇ ਬੀਜ ਮੁਫ਼ਤ ਮੁਹੱਈਆ ਕਰਵਾਉਣ ਲਈ ਐਤਵਾਰ ਸੱਤ ਟਰੱਕਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ¢
ਸੂਬਾ ਸਰਕਾਰ ਵੱਲੋਂ ਉਨ੍ਹਾਂ ਨੂੰ 74 ਕਰੋੜ ਰੁਪਏ ਦੇ ਦੋ ਲੱਖ ਕੁਇੰਟਲ ਬੀਜ ਮੁਫ਼ਤ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ¢ ਮਾਨ ਨੇ ਕਿਹਾ ਕਿ ਮੁਫ਼ਤ ਬੀਜ ਵੰਡਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਅਤੇ ਇਹ ਜਲਦ ਹੀ ਮੁਕੰਮਲ ਕਰ ਲਈ ਜਾਵੇਗੀ¢ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹਾਂ ਦÏਰਾਨ ਹੋਈ ਤਬਾਹੀ ਕਾਰਨ ਕਿਸਾਨਾਂ ਲਈ ਪੈਦਾ ਹੋਈਆਂ ਮੁਸ਼ਕਲਾਂ ਨੂੰ ਘੱਟ ਕਰਨ ਦੀ ਦਿਸ਼ਾ ਵਿੱਚ ਸੂਬਾ ਸਰਕਾਰ ਵੱਲੋਂ ਕੀਤਾ ਗਿਆ ਇਹ ਨਿਮਾਣਾ ਜਿਹਾ ਉਪਰਾਲਾ ਹੈ¢