ਪੋ੍ਰਜੈਕਟ ਦੇ ਪੰਜ ਸਾਲ ਰੱਖ-ਰਖਾਅ ਦੀ ਜ਼ਿੰਮੇਵਾਰੀ ਠੇਕੇਦਾਰ ਦੀ ਹੋਵੇਗੀ : ਨਿੱਜਰ

0
263

ਚੰਡੀਗੜ੍ਹ : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਹਨ ਕਿ ਸਾਰੇ ਠੇਕਿਆਂ ਵਿੱਚ ਪੰਜ ਸਾਲਾਂ ਲਈ ਪ੍ਰੋਜੈਕਟ ਦੇ ਰੱਖ-ਰਖਾਅ ਸੰਬੰਧੀ ਸ਼ਰਤ ਲਾਜ਼ਮੀ ਤੌਰ ’ਤੇ ਸ਼ਾਮਲ ਹੋਣੀ ਚਾਹੀਦੀ ਹੈ। ਡਾ. ਨਿੱਜਰ ਨੇ ਵਿਭਾਗ ਦੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਜਿਨ੍ਹਾਂ ਠੇਕੇਦਾਰਾਂ ਨੂੰ ਪ੍ਰੋਜੈਕਟ ਦਿੱਤੇ ਗਏ ਹਨ, ਉਹ ਉਕਤ ਪ੍ਰੋਜੈਕਟਾਂ ਦੀ ਮੁਰੰਮਤ ਅਤੇ ਰੱਖ-ਰਖਾਅ ਲਈ ਜ਼ਿੰਮੇਵਾਰ ਹੋਣਗੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੰਬਿਤ ਪਏ ਮਾਮਲਿਆਂ ਨੂੰ ਸਮਾਂਬੱਧ ਤਰੀਕੇ ਨਾਲ ਜਲਦੀ ਤੋਂ ਜਲਦੀ ਹੱਲ ਕਰਨਾ ਯਕੀਨੀ ਬਣਾਇਆ ਜਾਵੇ। ਵਿਭਾਗ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਦਿਆਂ ਡਾ. ਨਿੱਜਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰਾਂ ਦੀ ਸਫਾਈ ਨੂੰ ਯਕੀਨੀ ਬਣਾਇਆ ਜਾਵੇ। ਨਾਜਾਇਜ਼ ਉਸਾਰੀਆਂ ਨੂੰ ਹਰ ਕੀਮਤ ’ਤੇ ਰੋਕਿਆ ਜਾਵੇ। ਕਿਸੇ ਵੀ ਗੈਰ ਕਾਨੂੰਨੀ ਕੰਮ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਜਲ ਸਪਲਾਈ ਅਤੇ ਸੀਵਰੇਜ ਸਿਸਟਮ ਨੂੰ ਬਿਹਤਰ ਬਣਾਉਣ ’ਤੇ ਵੀ ਜ਼ੋਰ ਦਿੱਤਾ ਤਾਂ ਜੋ ਸੂਬੇ ਦੇ ਨਾਗਰਿਕਾਂ ਨੂੰ ਬਿਹਤਰ ਸਹੂਲਤਾਂ ਦਾ ਲਾਭ ਮਿਲ ਸਕੇ।

LEAVE A REPLY

Please enter your comment!
Please enter your name here