ਦੇਸ਼-ਵਿਆਪੀ ਐੱਸ ਆਈ ਆਰ ਦੀ ਸ਼ੁਰੂਆਤ

0
85

ਨਵੀਂ ਦਿੱਲੀ : ਚੋਣ ਕਮਿਸ਼ਨ ਨੇ ਦੇਸ਼ ਭਰ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਮੁੜ ਸੁਧਾਈ (ਐੱਸ ਆਈ ਆਰ) ਦਾ ਐਲਾਨ ਕਰਦਿਆਂ ਕਿਹਾ ਕਿ ਪਹਿਲਾਂ 12 ਸੂਬਿਆਂ ਤੇ ਯੂਟੀਜ਼ ਵਿੱਚ ਸੁਧਾਈ ਹੋਵੇਗੀ। ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਦੱਸਿਆ ਕਿ ਇਨ੍ਹਾਂ ਸੂਬਿਆਂ ਦੀਆਂ ਵੋਟਰ ਸੂਚੀਆਂ ਸੋਮਵਾਰ ਰਾਤ ਤੋਂ ਹੀ ਫਰੀਜ਼ ਕਰ ਦਿੱਤੀਆਂ ਜਾਣਗੀਆਂ। ਉਨ੍ਹਾ ਕਿਹਾ ਕਿ ਐੱਸ ਆਈ ਆਰ ਦਾ ਪਹਿਲਾ ਪੜਾਅ ਬਿਹਾਰ ਵਿੱਚ ਸਫਲ ਰਿਹਾ ਹੈ, ਜਿਸ ਕਰ ਕੇ ਇਸ ਦਾ ਦੂਜਾ ਪੜਾਅ ਲਾਗੂ ਕੀਤਾ ਜਾ ਰਿਹਾ ਹੈ। ਇਸ ਵਿੱਚ ਵੋਟਰ ਸੂਚੀਆਂ ਦੀ ਸੁਧਾਈ, ਨਵੇਂ ਵੋਟਰਾਂ ਦੇ ਨਾਂਅ ਐਡ ਕਰਨ ਤੇ ਤਰੁੱਟੀਆਂ ਨੂੰ ਦੂਰ ਕਰਨ ਦਾ ਕੰਮ ਕੀਤਾ ਜਾਵੇਗਾ। ਇਹ ਵੀ ਦੱਸਣਾ ਬਣਦਾ ਹੈ ਕਿ ਅਗਲੇ ਸਾਲ ਅਸਾਮ, ਤਾਮਿਲਨਾਡੂ, ਪੱਛਮੀ ਬੰਗਾਲ, ਕੇਰਲਾ ਤੇ ਪੁਡੂਚੇਰੀ ਵਿੱਚ ਵੋਟਾਂ ਪੈਣੀਆਂ ਹਨ। ਉਨ੍ਹਾ ਕਿਹਾ ਕਿ ਵੋਟਰ ਸੂਚੀਆਂ ਨੂੰ ਖਾਮੀਆਂ ਮੁਕਤ ਕਰਨ ਲਈ ਬੀ ਐੱਲ ਓ ਤਿੰਨ ਵਾਰ ਘਰ-ਘਰ ਜਾ ਕੇ ਜਾਂਚ ਕਰਨਗੇ।
ਉਨ੍ਹਾ ਕਿਹਾ ਕਿ ਬਿਹਾਰ ਵਿਚ ਪਹਿਲੇ ਪੜਾਅ ਦੌਰਾਨ ਐੱਸ ਆਈ ਆਰ ਵਿੱਚ ਕੋਈ ਸ਼ਿਕਾਇਤ ਨਹੀਂ ਮਿਲੀ, ਜਿਸ ਕਰ ਕੇ ਇਸ ਦਾ ਦਾਇਰਾ ਵਧਾਇਆ ਜਾ ਰਿਹਾ ਹੈ। ਚੋਣ ਕਮਿਸ਼ਨ ਨੇ ਕਿਹਾ ਕਿ ਰਾਜਸਥਾਨ, ਮੱਧ ਪ੍ਰਦੇਸ਼, ਯੂ ਪੀ, ਬੰਗਾਲ ਸਣੇ 12 ਰਾਜਾਂ ਵਿੱਚ ਐੱਸ ਆਈ ਆਰ ਲਾਗੂ ਹੋਵੇਗਾ।