ਰਾਸ਼ਟਰਪਤੀ ਨੂੰ ਸੱਦਾ ਪੱਤਰ

0
142

ਨਵੀਂ ਦਿੱਲੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਪਵਿੱਤਰ ਨਗਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ।ਉਨ੍ਹਾ ਕਿਹਾ ਕਿ ਇਨ੍ਹਾਂ ਪਵਿੱਤਰ ਸਮਾਗਮਾਂ ਦਾ ਵਿਸਥਾਰਤ ਰਸਮੀ ਪ੍ਰੋਗਰਾਮ ਰਾਸ਼ਟਰਪਤੀ ਨਾਲ ਸਾਂਝਾ ਕਰਕੇ ਉਨ੍ਹਾਂ ਨੂੰ ਆਪਣੀ ਸਹੂਲਤ ਅਨੁਸਾਰ ਇਨ੍ਹਾਂ ਸਮਾਗਮਾਂ ਵਿੱਚ ਸ਼ਾਮਲ ਹੋਣ ਦੀ ਬੇਨਤੀ ਕੀਤੀ ਗਈ ਹੈ।