ਚੰਡੀਗੜ੍ਹ : ਸ਼ੋ੍ਰਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਬਾਦਲ ਬੁੱਧਵਾਰ ਕੋਟਕਪੂਰਾ ਗੋਲੀਕਾਂਡ ਮਾਮਲੇ ’ਚ ਵਿਸ਼ੇਸ਼ ਜਾਂਚ ਟੀਮ ਅੱਗੇ ਪੇਸ਼ ਹੋਏੇ। ਇਹ ਉਨ੍ਹਾ ਦੀ ਇਕ ਮਹੀਨੇ ’ਚ ਦੂਜੀ ਪੇਸ਼ੀ ਹੈ। 2015 ’ਚ ਕੋਟਕਪੂਰਾ ਪੁਲਸ ਨੇ ਬੇਅਦਬੀ ਦੇ ਮਾਮਲੇ ਦਾ ਵਿਰੋਧ ਕਰ ਰਹੀ ਭੀੜ ’ਤੇ ਫਾਇਰਿੰਗ ਕੀਤੀ ਸੀ। ਉਸ ਸਮੇਂ ਸੁਖਬੀਰ ਬਾਦਲ ਅਕਾਲੀ-ਭਾਜਪਾ ਸਰਕਾਰ ’ਚ ਉਪ ਮੁੱਖ ਮੰਤਰੀ ਸਨ ਅਤੇ ਉਨ੍ਹਾ ਕੋਲ ਗ੍ਰਹਿ ਵਿਭਾਗ ਵੀ ਸੀ। ਇਸ ਤੋਂ ਪਹਿਲਾਂ ਟੀਮ ਨੇ ਸੁਖਬੀਰ ਨੂੰ 6 ਸਤੰਬਰ ਨੂੰ ਤਲਬ ਕੀਤਾ ਸੀ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ’ਚ ਤਿੰਨ ਘੰਟੇ ਤੋਂ ਵੱਧ ਪੁੱਛਗਿੱਛ ਕੀਤੀ ਸੀ। ਏ ਡੀ ਜੀ ਪੀ ਐਲ ਕੇ ਯਾਦਵ ਦੀ ਅਗਵਾਈ ਵਾਲੀ ਟੀਮ ਗੋਲੀਬਾਰੀ ਦੀਆਂ ਦੋਵੇਂ ਘਟਨਾਵਾਂ ਦੀ ਜਾਂਚ ਕਰ ਰਹੀ ਹੈ।




