ਸਵਾਮੀ ਨੂੰ ਬੰਗਲਾ ਖਾਲੀ ਕਰਨ ਦਾ ਹੁਕਮ

0
369

ਨਵੀਂ ਦਿੱਲੀ : ਦਿੱਲੀ ਹਾਈ ਕੋਰਟ ਨੇ ਬੁੱਧਵਾਰ ਭਾਜਪਾ ਦੇ ਸਾਬਕਾ ਰਾਜ ਸਭਾ ਮੈਂਬਰ ਸੁਬਰਾਮਣੀਅਮ ਸਵਾਮੀ ਨੂੰ ਆਪਣੇ ਸਰਕਾਰੀ ਬੰਗਲੇ ਦਾ ਕਬਜ਼ਾ ਛੇ ਹਫਤਿਆਂ ਅੰਦਰ ਅਸਟੇਟ ਅਧਿਕਾਰੀ ਨੂੰ ਸੌਂਪਣ ਦਾ ਹੁਕਮ ਦਿੱਤਾ ਹੈ। ਜਸਟਿਸ ਯਸ਼ਵੰਤ ਵਰਮਾ ਨੇ ਕਿਹਾ ਕਿ ਬੰਗਲੇ ਦੀ ਅਲਾਟਮੈਂਟ ਪੰਜ ਸਾਲ ਲਈ ਕੀਤੀ ਗਈ ਸੀ ਅਤੇ ਇਹ ਮਿਆਦ ਖਤਮ ਹੋ ਗਈ ਹੈ। ਜੱਜ ਨੇ ਕਿਹਾ ਕਿ ਅਦਾਲਤ ਨੂੰ ਕੋਈ ਵੀ ਦਸਤਾਵੇਜ਼ ਨਹੀਂ ਦਿਖਾਇਆ ਗਿਆ, ਜਿਸ ਅਨੁਸਾਰ ਜ਼ੈੱਡ ਕੈਟੇਗਰੀ ਦੀ ਸੁਰੱਖਿਆ ਵਾਲੇ ਵਿਅਕਤੀ ਨੂੰ ਸਰਕਾਰੀ ਰਿਹਾਇਸ਼ ਦੀ ਅਲਾਟਮੈਂਟ ਕੀਤੀ ਜਾ ਸਕਦੀ ਹੈ। ਹਾਈ ਕੋਰਟ ਨੇ ਸਵਾਮੀ ਦੀ ਉਸੇ ਬੰਗਲੇ ਦੀ ਮੁੜ ਅਲਾਟਮੈਂਟ ਦੀ ਮੰਗ ਕਰਨ ਵਾਲੀ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ, ਜੋ ਉਨ੍ਹਾ ਨੂੰ 15 ਜਨਵਰੀ 2016 ਨੂੰ ਅਲਾਟ ਕੀਤਾ ਗਿਆ ਸੀ ਅਤੇ ਜਿਥੇ ਉਹ ਸੁਰੱਖਿਆ ਖਤਰਿਆਂ ਦੇ ਮੱਦੇਨਜ਼ਰ ਰਹਿ ਰਹੇ ਹਨ।

LEAVE A REPLY

Please enter your comment!
Please enter your name here