ਪਟਿਆਲਾ (ਰਾਜਿੰਦਰ ਸਿੰਘ ਥਿੰਦ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਪਟਿਆਲਾ ਸਥਿਤ ਕਾਲੀ ਮਾਤਾ ਮੰਦਰ ਵਿਚ 75 ਕਰੋੜ ਤੋਂ ਵੱਧ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ। ਮਾਨ ਨੇ ਕਿਹਾ ਕਿ ਸ੍ਰੀ ਕਾਲੀ ਮਾਤਾ ਮੰਦਰ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਦੂਰ ਤੋਂ ਆਉਣ ਵਾਲੇ ਸ਼ਰਧਾਲੂਆਂ ਲਈ ਰਹਿਣ ਦਾ ਪ੍ਰਬੰਧ ਸਮੇਤ ਹੋਰ ਵਿਕਾਸ ਕਾਰਜਾਂ ਲਈ ਕਰੀਬ 75 ਕਰੋੜ ਦਾ ਪ੍ਰਾਜੈਕਟ ਬਣਾਇਆ ਗਿਆ ਹੈ।ਉਨ੍ਹਾ ਕਿਹਾ ਕਿ ਇਸ ਅਹਿਮ ਪ੍ਰਾਜੈਕਟ ਦੀ ਮਾਤਾ ਰਾਣੀ ਦੀ ਆਗਿਆ ਨਾਲ ਸ਼ੁਰੂਆਤ ਹੋ ਗਈ ਹੈ। ਮੁੱਖ ਮੰਤਰੀ ਨੇ ਕਿਹਾ ਮੰਦਰ ਦਾ ਪੁਰਾਤਨ ਸਮੇਂ ਅਨੁਸਾਰ ਪਹਿਲਾਂ ਵਾਲੇ ਦਰਵਾਜ਼ੇ ਤੋਂ ਦਾਖਲਾ ਹੋਵੇਗਾ ਤੇ 300 ਕਾਰਾਂ ਦੀ ਪਾਰਕਿੰਗ ਬਣਾਈ ਜਾਵੇਗੀ। ਮੰਦਰ ਦੇ ਅੰਦਰ ਆਮ ਆਦਮੀ ਕਲੀਨਿਕ ਦੀ ਸ਼ਰੂਆਤ ਵੀ ਕੀਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਮੰਦਰ ਕਮੇਟੀ ਦੀ ਸਲਾਹ ਤੇ ਮੰਗ ਅਨੁਸਾਰ ਭਵਿੱਖ ਵਿਚ ਹੋਰ ਵੀ ਕਾਰਜ ਕੀਤੇ ਜਾਣਗੇ। ਕੇਜਰੀਵਾਲ ਨੇ ਕਿਹਾ ਕਿ ਸ੍ਰੀ ਕਾਲੀ ਮਾਤਾ ਮੰਦਰ ਆਉਣ ਵਾਲੇ ਭਗਤਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਲਈ ਹਰ ਕੰਮ ਕੀਤਾ ਜਾਵੇਗਾ। ਉਹਨਾ ਕਿਹਾ ਕਿ ਮੰਦਰ ਦੇ ਸਾਰੇ ਕਾਰਜ ਇਕ ਸਾਲ ਦੇ ਵਿਚ ਪੂਰੇ ਹੋਣ ਦੀ ਆਸ ਹੈ।




