ਧਨ ਨਾਲ ਚੋਣ ਨਤੀਜੇ ਬਦਲੇ ਜਾ ਰਹੇ : ਸੋਨੀਆ

0
293

ਨਵੀਂ ਦਿੱਲੀ : ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਬੁੱਧਵਾਰ ਦੋਸ਼ ਲਾਇਆ ਕਿ ਪਿਛਲੇ ਅੱਠ ਸਾਲਾਂ ’ਚ ਸੱਤਾ ਚੋਣਵੇਂ ਨੇਤਾਵਾਂ ਅਤੇ ਕਾਰੋਬਾਰੀਆਂ ਦੇ ਹੱਥਾਂ ’ਚ ਕੇਂਦਰਤ ਹੋ ਗਈ ਹੈ, ਜਿਸ ਨਾਲ ਭਾਰਤ ਦੇ ਲੋਕਤੰਤਰ ਅਤੇ ਸੰਸਥਾਵਾਂ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ। ਉਨ੍ਹਾ ਇਹ ਵੀ ਦੋਸ਼ ਲਾਇਆ ਕਿ ਸੰਵਿਧਾਨਕ ਕਦਰਾਂ-ਕੀਮਤਾਂ ਅਤੇ ਸਿਧਾਂਤਾਂ ’ਤੇ ਹਮਲੇ ਕੀਤੇ ਜਾ ਰਹੇ ਹਨ ਅਤੇ ਵੋਟਰਾਂ ਦਾ ਧਰੁਵੀਕਰਨ ਕਰਨ ਲਈ ਜਾਣਬੁੱਝ ਕੇ ਸਮਾਜੀ ਸਦਭਾਵਨਾ ਨੂੰ ਖਤਮ ਕੀਤਾ ਜਾ ਰਿਹਾ ਹੈ। ਕਾਂਗਰਸ ਮੁਖੀ ਨੇ ਇੱਕ ਲੇਖ ’ਚ ਕਿਹਾ ਹੈ ਕਿ ਪਹਿਲਾਂ ਦੀਆਂ ਸੁਤੰਤਰ ਸੰਸਥਾਵਾਂ ਹੁਣ ‘ਕਾਰਜਕਾਰੀ ਔਜ਼ਾਰ’ ਬਣ ਗਈਆਂ ਹਨ, ਜੋ ਪੱਖਪਾਤੀ ਢੰਗ ਨਾਲ ਕੰਮ ਕਰ ਰਹੀਆਂ ਹਨ। ਉਨ੍ਹਾ ਕਿਹਾ-ਚੋਣ ਫੰਡ ਅਤੇ ਸਨਅਤਕਾਰਾਂ ਦੀ ਮਿਲੀਭੁਗਤ ਨਾਲ ਕਮਾਏ ਪੈਸੇ ਦੇ ਆਧਾਰ ’ਤੇ ਚੋਣ ਨਤੀਜਿਆਂ ਨੂੰ ਬਦਲਿਆ ਜਾ ਰਿਹਾ ਹੈ।

LEAVE A REPLY

Please enter your comment!
Please enter your name here