ਕਾਂਗਰਸ ਆਗੂ ’ਤੇ ਤਾਬੜਤੋੜ ਫਾਇਰਿੰਗ

0
49

ਸੁਲਤਾਨਪੁਰ ਲੋਧੀ (ਬਲਵਿੰਦਰ ਸਿੰਘ ਧਾਲੀਵਾਲ)-ਸੁਲਤਾਨਪੁਰ ਲੋਧੀ ਦੇ ਪਿੰਡ ਸ਼ਾਹਜਹਾਨਪੁਰ ਵਿਖੇ ਕੁਝ ਨਕਾਬਪੋਸ਼ ਹਥਿਆਰਬੰਦਾਂ ਨੇ ਜ਼ਿਲ੍ਹਾ ਪ੍ਰੀਸ਼ਦ ਦੇ ਵਾਈਸ ਚੇਅਰਮੈਨ ਹਰਜਿੰਦਰ ਸਿੰਘ ਜਿੰਦਾ ’ਤੇ ਤਾਬੜਤੋੜ ਗੋਲੀਆਂ ਚਲਾਈਆਂ, ਪਰ ਉਹ ਵਾਲ-ਵਾਲ ਬਚ ਗਏ। ਉਹ ਸ਼ਨੀਵਾਰ ਕਰੀਬ 8 ਵਜੇ ਰੋਟੀ ਖਾਣ ਤੋਂ ਬਾਅਦ ਗਲੀ ’ਚ ਸੈਰ ਕਰ ਰਹੇ ਸਨ ਤਾਂ ਦੋ ਨਕਾਬਪੋਸ਼ ਬਿਨਾਂ ਨੰਬਰੀ ਮੋਟਰਸਾਇਕਲ ’ਤੇ ਆਏ ਅਤੇ ਆਉਦੇ ਸਾਰ ਹੀ ਉਹਨਾਂ ਦੋਵਾਂ ਨੇ ਤਾਬੜਤੋੜ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਸੁਲਤਾਨਪੁਰ ਲੋਧੀ ਦੇ ਏ ਸੀ ਪੀ ਧੀਰੇਂਦਰ ਵਰਮਾ, ਥਾਣਾ ਸੁਲਤਾਨਪੁਰ ਲੋਧੀ ਦੀ ਐੱਸ ਐੱਚ ਓ ਇੰਸਪੈਕਟਰ ਸੋਨਮਦੀਪ ਕੌਰ ਮੌਕੇ ’ਤੇ ਪਹੁੰਚੇ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਚੌਕੀ ਇੰਚਾਰਜ ਡੱਲਾ ਸਬ-ਇੰਸਪੈਕਟਰ ਮਲਕੀਤ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਮੌਕੇ ਤੋਂ 6 ਖਾਲੀ ਰੌਂਦ ਬਰਾਮਦ ਹੋਏ ਹਨ। ਘਟਨਾ ਬਾਬਤ ਗੈਂਗਸਟਰ ਜੱਗਾ ਫੁੱਕੀਵਾਲ ਦੀ ਪੋਸਟ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਗੈਂਗਸਟਰ ਇਸੇ ਹੀ ਪਿੰਡ ਦਾ ਵਸਨੀਕ ਹੈ।ਉਸ ਨੇ ਨਿੱਜੀ ਰੰਜਿਸ਼ ਨੂੰ ਮੁੱਖ ਕਾਰਨ ਦੱਸਿਆ ਹੈ।