ਚੰਡੀਗੜ੍ਹ (ਗੁਰਜੀਤ ਬਿੱਲਾ)
ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸੋਮਵਾਰ ਸੂਬੇ ਦੇ ਲਗਭਗ 3.15 ਲੱਖ ਪੈਨਸ਼ਨਰਾਂ ਲਈ ਪੈਨਸ਼ਨ ਸੇਵਾਵਾਂ ਨੂੰ ਸੁਚਾਰੂ ਬਣਾਉਣ ਲਈ ਤਿਆਰ ਕੀਤੇ ਗਏ ‘ਪੈਨਸ਼ਨਰ ਸੇਵਾ ਪੋਰਟਲ’ ਦੀ ਸ਼ੁਰੂਆਤ ਕਰਨ ਦਾ ਐਲਾਨ ਕੀਤਾ। ਪੋਰਟਲ, ਜਿਸ ਦਾ ਪਤਾ :// . .. ਹੈ, ਦਾ ਉਦੇਸ਼ ਪੈਨਸ਼ਨ ਵੰਡ ਕੇਸਾਂ ਦੀ ਪ੍ਰਕਿਰਿਆ ਦੇ ਕਾਰਜ ਪ੍ਰਵਾਹ ਨੂੰ ਸਵੈਚਾਲਤ ਕਰਨਾ ਤੇ ਪੈਨਸ਼ਨਰਾਂ ਤੇ ਪਰਵਾਰਕ ਪੈਨਸ਼ਨਰਾਂ ਨੂੰ ਕਈ ਤਰ੍ਹਾਂ ਦੀਆਂ ਸੇਵਾਵਾਂ ਪ੍ਰਦਾਨ ਕਰਨਾ ਹੈ।
ਪੰਜਾਬ ਭਵਨ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੋਰਟਲ ਸ਼ੁਰੂ ਵਿੱਚ ਪੈਨਸ਼ਨਰਾਂ ਨੂੰ ਛੇ ਮੁੱਖ ਸੇਵਾਵਾਂ ਪ੍ਰਦਾਨ ਕਰੇਗਾ, ਜਿਨ੍ਹਾਂ ਵਿੱਚ ‘ਜੀਵਨ ਪ੍ਰਮਾਣ’ ਮੋਬਾਇਲ ਐਪ ਰਾਹੀਂ ਡਿਜੀਟਲ ਲਾਈਫ਼ ਸਰਟੀਫਿਕੇਟ ਜਮ੍ਹਾਂ ਕਰਾਉਣਾ, ਉਤਰਾਅਧਿਕਾਰੀ ਮਡਿਊਲ ਰਾਹੀਂ ਪੈਨਸ਼ਨ ਨੂੰ ਪਰਿਵਾਰਕ ਪੈਨਸ਼ਨ ਵਿੱਚ ਤਬਦੀਲ ਕਰਨ ਲਈ ਅਰਜ਼ੀ ਦੇਣਾ, ਲੀਵ ਟਰੈਵਲ ਕਨਸੈਸ਼ਨ (ਐੱਲ ਟੀ ਸੀ) ਲੈਣ ਲਈ ਅਰਜ਼ੀ ਦੇਣਾ, ਸ਼ਿਕਾਇਤ ਨਿਵਾਰਨ ਮਡਿਊਲ ਰਾਹੀਂ ਪੈਨਸ਼ਨ ਸੰਬੰਧੀ ਸ਼ਿਕਾਇਤਾਂ ਦਰਜ ਕਰਨਾ ਅਤੇ ਪ੍ਰੋਫ਼ਾਈਲ ਅਪਡੇਸ਼ਨ ਮਡਿਊਲ ਰਾਹੀਂ ਪੈਨਸ਼ਨਰ ਦੇ ਨਿੱਜੀ ਵੇਰਵਿਆਂ ਵਿੱਚ ਅਪਡੇਸ਼ਨ/ ਬਦਲਾਅ ਕਰਨਾ ਸ਼ਾਮਲ ਹੈ। ‘





