ਧਾਮੀ ਪੰਜਵੀਂ ਵਾਰ ਪ੍ਰਧਾਨ ਚੁਣੇ ਗਏ

0
74

ਅੰਮਿ੍ਰਤਸਰ (ਜਸਬੀਰ ਸਿੰਘ ਪੱਟੀ, ਕੰਵਲਜੀਤ ਸਿੰਘ)
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸੋਮਵਾਰ 5ਵੀਂ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ।
ਸਾਲਾਨਾ ਜਨਰਲ ਇਜਲਾਸ ਵਿੱਚ 136 ਵੋਟਾਂ ਪਈਆਂ, ਜਿਨ੍ਹਾਂ ਵਿੱਚੋਂ ਧਾਮੀ ਨੂੰ 117 ਵੋਟਾਂ ਮਿਲੀਆਂ। ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਉਮੀਦਵਾਰ ਮਿੱਠੂ ਸਿੰਘ ਕਾਹਣੇਕੇ ਨੂੰ 18 ਵੋਟਾਂ ਪਈਆਂ, ਜਦੋਂਕਿ ਇੱਕ ਵੋਟ ਰੱਦ ਹੋ ਗਈ। ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ ਚੁਣੇ ਗਏ। ਅੰਤਿ੍ਰੰਗ ਕਮੇਟੀ ਮੈਂਬਰ ਸੁਰਜੀਤ ਸਿੰਘ ਗੜ੍ਹੀ, ਸੁਰਜੀਤ ਸਿੰਘ ਤੁਗਲਵਾਲਾ, ਸੁਰਜੀਤ ਸਿੰਘ ਕੰਗ, ਗੁਰਪ੍ਰੀਤ ਸਿੰਘ ਝੱਬਰ, ਦਿਲਜੀਤ ਸਿੰਘ ਭਿੰਡਰ, ਬੀਬੀ ਹਰਜਿੰਦਰ ਕੌਰ, ਬਲਦੇਵ ਸਿੰਘ ਕੈਮਪੁਰੀ, ਮੇਜਰ ਸਿੰਘ ਢਿੱਲੋਂ, ਮੰਗਵਿੰਦਰ ਸਿੰਘ ਖਾਪੜਖੇੜੀ, ਜੰਗਬਹਾਦਰ ਸਿੰਘ ਰਾਏ ਤੇ ਮਿੱਠੂ ਸਿੰਘ ਕਾਹਣੇਕੇ ਬਣੇ।