ਤਰਨ ਤਾਰਨਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ ਵੀ ਚੋਣ ਪ੍ਰਚਾਰ ਦੇ ਆਖਰੀ ਦਿਨ ਮੰਗਲਵਾਰ ਤਰਨ ਤਾਰਨ ਹਲਕੇ ਦੇ ਕਈ ਪਿੰਡਾਂ ਦਾ ਦੌਰਾ ਕੀਤਾ, ਔਰਤਾਂ ਨਾਲ ਮੁਲਾਕਾਤ ਕੀਤੀ ਅਤੇ ਜਨਤਕ ਮੀਟਿੰਗਾਂ ਨੂੰ ਸੰਬੋਧਨ ਕੀਤਾ।ਉਹਨਾ ਕਿਹਾ ਕਿ ਮਾਨ ਸਾਹਿਬ ਦਾ ਦਿਲ ਲੋਕਾਂ ਲਈ ਧੜਕਦਾ ਹੈ ਅਤੇ ਰਾਜਨੀਤੀ ਉਨ੍ਹਾਂ ਲਈ ਲੋਕ ਸੇਵਾ ਦਾ ਇੱਕ ਮਾਧਿਅਮ ਹੈ। ਇਸ ਵਾਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੀ ਸ਼ਾਨਦਾਰ ਜਿੱਤ ਯਕੀਨੀ ਬਣਾ ਕੇ ਤਰਨ ਤਾਰਨ ਦੇ ਵਿਕਾਸ ਨੂੰ ਹੋਰ ਹੁਲਾਰਾ ਦਿਓ।





