ਚੰਡੀਗੜ੍ਹ : ਸੀ ਬੀ ਆਈ ਦੀ ਵਿਸ਼ੇਸ਼ ਅਦਾਲਤ ਨੇ ਵੀਰਵਾਰ ਸਾਬਕਾ ਡੀ ਆਈ ਜੀ ਹਰਚਰਨ ਸਿੰਘ ਭੁੱਲਰ ਨੂੰ 5 ਦਿਨਾਂ ਦੇ ਰਿਮਾਂਡ ਅਤੇ ਦਲਾਲ ਕਿ੍ਰਸ਼ਨੂੰ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ।
ਇਸ ਤੋਂ ਪਹਿਲਾਂ ਸੀ ਬੀ ਆਈ ਨੇ ਭੁੱਲਰ ਦਾ 1 ਨਵੰਬਰ ਨੂੰ 5 ਦਿਨਾਂ ਦਾ ਰਿਮਾਂਡ ਹਾਸਲ ਕੀਤਾ ਸੀ। ਸੀ ਬੀ ਆਈ ਨੇ 16 ਅਕਤੂਬਰ ਨੂੰ ਕਿ੍ਰਸ਼ਨੂੰ ਸ਼ਾਰਦਾ ਨੂੰ ਇੱਕ ਸਕਰੈਪ ਡੀਲਰ ਤੋਂ 5 ਲੱਖ ਰੁਪਏ ਰਿਸ਼ਵਤ ਲੈਂਦਿਆਂ ਗਿ੍ਰਫਤਾਰ ਕੀਤਾ ਸੀ। ਉਹ ਇਹ ਰਕਮ ਉਸ ਵੇਲੇ ਦੇ ਰੋਪੜ ਰੇਂਜ ਦੇ ਡੀ ਆਈ ਜੀ ਭੁੱਲਰ ਦੇ ਨਾਂਅ ’ਤੇ ਲੈ ਰਿਹਾ ਸੀ।



