ਕੁੱਤਿਆਂ ਤੇ ਪਸ਼ੂਆਂ ਨੂੰ ਜਨਤਕ ਥਾਵਾਂ ਤੋਂ ਤੁਰੰਤ ਹਟਾਇਆ ਜਾਵੇ : ਸੁਪਰੀਮ ਕੋਰਟ

0
102

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਦੇਸ਼ ਭਰ ਵਿੱਚ ਵਧ ਰਹੀ ਆਵਾਰਾ ਕੁੱਤਿਆਂ ਦੀ ਸਮੱਸਿਆ ’ਤੇ ਸਖ਼ਤ ਰੁਖ਼ ਅਪਣਾਉਂਦੇ ਹੋਏ ਵਿਦਿਅਕ ਸੰਸਥਾਵਾਂ, ਹਸਪਤਾਲਾਂ, ਬੱਸ ਸਟੈਂਡਾਂ, ਰੇਲਵੇ ਸਟੇਸ਼ਨਾਂ ਅਤੇ ਹੋਰ ਜਨਤਕ ਥਾਵਾਂ ਤੋਂ ਆਵਾਰਾ ਕੁੱਤਿਆਂ ਤੇ ਹੋਰ ਪਸ਼ੂਆਂ ਨੂੰ ਤੁਰੰਤ ਹਟਾਉਣ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਸਪੱਸ਼ਟ ਕੀਤਾ ਕਿ ਇਨ੍ਹਾਂ ਕੁੱਤਿਆਂ/ਪਸ਼ੂਆਂ ਨੂੰ ਉਨ੍ਹਾਂ ਲਈ ਬਣੇ ਸੁਰੱਖਿਅਤ ਆਸਰਾ ਟਿਕਾਣਿਆਂ ’ਤੇ ਤਬਦੀਲ ਕੀਤਾ ਜਾਵੇ। ਕੋਰਟ ਨੇ ਕਿਹਾ ਕਿ ਇਨ੍ਹਾਂ ਕੁੱਤਿਆਂ ਨੂੰ ਉਸੇ ਜਗ੍ਹਾ ਵਾਪਸ ਨਹੀਂ ਛੱਡਿਆ ਜਾਣਾ ਚਾਹੀਦਾ, ਜਿੱਥੋਂ ਉਨ੍ਹਾਂ ਨੂੰ ਫੜਿਆ ਗਿਆ ਸੀ। ਜਸਟਿਸ ਵਿਕਰਮ ਨਾਥ ਦੀ ਅਗਵਾਈ ਵਾਲੇ ਬੈਂਚ ਨੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਇਸ ਸੰਬੰਧ ਵਿੱਚ ਐਮੀਕਸ ਕਿਊਰੀ (ਅਦਾਲਤੀ ਮਿੱਤਰ) ਵੱਲੋਂ ਪੇਸ਼ ਕੀਤੇ ਗਏ ਸੁਝਾਵਾਂ ਨੂੰ ਲਾਗੂ ਕਰਨ ਦੇ ਨਿਰਦੇਸ਼ ਦਿੱਤੇ। ਅਦਾਲਤ ਨੇ ਕਿਹਾ ਕਿ ਜਨਤਕ ਥਾਵਾਂ ’ਤੇ ਆਵਾਰਾ ਕੁੱਤਿਆਂ ਦੀ ਵਧ ਰਹੀ ਗਿਣਤੀ ਨਾ ਸਿਰਫ਼ ਜਨਤਕ ਸੁਰੱਖਿਆ ਲਈ ਖ਼ਤਰਾ ਪੈਦਾ ਕਰਦੀ ਹੈ, ਸਗੋਂ ਬੱਚਿਆਂ, ਮਰੀਜ਼ਾਂ ਅਤੇ ਬਜ਼ੁਰਗਾਂ ਲਈ ਵੀ ਗੰਭੀਰ ਚਿੰਤਾ ਦਾ ਵਿਸ਼ਾ ਹੈ।
ਕੈਟਰੀਨਾ-ਵਿੱਕੀ ਪਰਵਾਰ ’ਚ ਵਾਧਾ
ਮੁੰਬਈ : ਬਾਲੀਵੁੱਡ ਅਦਾਕਾਰਾ ਕੈਟਰੀਨਾ ਕੈਫ ਅਤੇ ਅਦਾਕਾਰ ਵਿੱਕੀ ਕੌਸ਼ਲ ਨੇ ਸ਼ੁੱਕਰਵਾਰ ਨੂੰ ਆਪਣੇ ਘਰ ਪੁੱਤਰ ਦੇ ਜਨਮ ਦਾ ਐਲਾਨ ਕੀਤਾ ਹੈ। ਕੈਟਰੀਨਾ ਅਤੇ ਵਿੱਕੀ ਨੇ 9 ਦਸੰਬਰ 2021 ਨੂੰ ਰਾਜਸਥਾਨ ਵਿੱਚ ਇੱਕ ਨਿੱਜੀ ਸਮਾਰੋਹ ਵਿੱਚ ਵਿਆਹ ਕਰਵਾਇਆ ਸੀ।