ਏ ਡੀ ਸੀ ਮੁਅੱਤਲ

0
112

ਮੋਗਾ : ਪੰਜਾਬ ਸਰਕਾਰ ਨੇ ਰਾਸ਼ਟਰੀ ਰਾਜਮਾਰਗ-703 ਪ੍ਰੋਜੈਕਟ ਨਾਲ ਜੁੜੇ 3.7 ਕਰੋੜ ਰੁਪਏ ਦੇ ਜ਼ਮੀਨ ਪ੍ਰਾਪਤੀ ਮਾਮਲੇ ਵਿੱਚ ਬੇਨਿਯਮੀਆਂ ਦੇ ਗੰਭੀਰ ਦੋਸ਼ਾਂ ਤੋਂ ਬਾਅਦ ਮੋਗਾ ਦੀ ਵਧੀਕ ਡਿਪਟੀ ਕਮਿਸ਼ਨਰ (ਏ ਡੀ ਸੀ) ਚਾਰੂਮਿਤਾ (ਪੀ ਸੀ ਐੱਸ) ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਪੰਜਾਬ ਦੇ ਰਾਜਪਾਲ ਦੇ ਨਿਰਦੇਸ਼ਾਂ ਹੇਠ ਅਮਲਾ ਵਿਭਾਗ (ਪੀ ਸੀ ਐੱਸ ਸ਼ਾਖਾ) ਵੱਲੋਂ ਜਾਰੀ ਅਧਿਕਾਰਤ ਹੁਕਮ ਵਿੱਚ ਕਿਹਾ ਗਿਆ ਹੈ ਕਿ 2014 ਬੈਚ ਦੀ ਪੀ ਸੀ ਐੱਸ ਅਧਿਕਾਰੀ ਨੂੰ ਪੰਜਾਬ ਸਿਵਲ ਸੇਵਾਵਾਂ (ਸਜ਼ਾ ਅਤੇ ਅਪੀਲ) ਨਿਯਮ, 1970 ਦੇ ਨਿਯਮ 4(1)(ਏ) ਤਹਿਤ ਮੁਅੱਤਲ ਕੀਤਾ ਗਿਆ ਹੈ। ਉਸ ਦੀ ਮੁਅੱਤਲੀ ਦੌਰਾਨ, ਚਾਰੂਮਿਤਾ ਦਾ ਮੁੱਖ ਦਫਤਰ ਚੰਡੀਗੜ੍ਹ ਰਹੇਗਾ ਅਤੇ ਉਸ ਨੂੰ ਸੇਵਾ ਨਿਯਮਾਂ ਅਨੁਸਾਰ ਗੁਜ਼ਾਰਾ ਭੱਤਾ ਮਿਲੇਗਾ।