ਠਹਿਰਾਅ ਬਰਨਾਲਾ ਨਾ ਰੱਖਣ ’ਤੇ ਖ਼ਫ਼ਾ ਸੰਸਦ ਮੈਂਬਰ ਮੀਤ ਹੇਅਰ

0
70

ਬਰਨਾਲਾ : ਫਿਰੋਜ਼ਪੁਰ-ਦਿੱਲੀ ਵੰਦੇ ਭਾਰਤ ਦੀ ਸ਼ਨੀਵਾਰ ਨੂੰ ਸ਼ੁਰੂਆਤ ਮੌਕੇ ਹਲਕਾ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਵੀਡੀਓ ਜਾਰੀ ਕਰਦਿਆਂ ਨਿਰਾਸ਼ਾ ਜ਼ਹਿਰ ਕੀਤੀ ਹੈ। ਉਨ੍ਹਾ ਕਿਹਾ ਕਿ ਇਸ ਗੱਡੀ ਦਾ ਠਹਿਰਾਅ ਬਰਨਾਲਾ ਵਿਖੇ ਰੱਖੇ ਜਾਣ ਸੰਬੰਧੀ ਮੇਰੇ ਵੱਲੋਂ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਨੂੰ ਅਪੀਲ ਕੀਤੀ ਗਈ ਸੀ। ਉਨ੍ਹਾ ਕਿਹਾ ਕਿ ਕੇਂਦਰੀ ਮੰਤਰੀ ਵੱਲੋਂ ਫਿਰੋਜ਼ਪੁਰ-ਦਿੱਲੀ ਵੰਦੇ ਭਾਰਤ ਟਰੇਨ ਦਾ ਬਰਨਾਲਾ ਵਿਖੇ ਸਟਾਪੇਜ਼ ਰੱਖਣ ਦਾ ਵਾਅਦਾ ਕੀਤਾ ਗਿਆ ਸੀ, ਪਰ ਉਨ੍ਹਾ ਬਰਨਾਲਾ ਦੇ ਲੋਕਾਂ ਨਾਲ ਵੱਡਾ ਧੋਖਾ ਕੀਤਾ ਹੈ। ਸੰਸਦ ਮੈਂਬਰ ਨੇ ਕਿਹਾ ਕਿ ਹੁਣ ਅਸੀਂ ਰੇਲਵੇ ਨੂੰ ਇੱਕ ਦਸੰਬਰ ਤੱਕ ਦਾ ਸਮਾਂ ਦਿੰਦੇ ਹਾਂ। ਇਸ ਸੰਬੰਧੀ ਸਰਦ ਰੁੱਤ ਸੈਸ਼ਨ ’ਚ ਪਾਰਲੀਮੈਂਟ ਦੇ ਅੰਦਰ ਕੰਮ ਰੋਕੂ ਮਤਾ ਪੇਸ਼ ਕਰਾਂਗਾ। ਇਕ ਦਸੰਬਰ ਤੋਂ ਬਾਅਦ ਬਰਨਾਲਾ ਸਟੇਸ਼ਨ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।