ਚੰਡੀਗੜ੍ਹ : ਤਰਨ ਤਾਰਨ ਵਿਧਾਨ ਸਭਾ ਹਲਕੇ ਦੀ ਉਪ ਚੋਣ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦੀ ਗਿ੍ਰਫ਼ਤਾਰੀ ਨੂੰ ਲੈ ਕੇ ਚੋਣ ਕਮਿਸ਼ਨ ਨੇ ਤਰਨ ਤਾਰਨ ਦੇ ਐੱਸ ਐੱਸ ਪੀ ਰਵਜੋਤ ਕੌਰ ਗਰੇਵਾਲ ਨੂੰ ਮੁਅੱਤਲ ਕਰ ਦਿੱਤਾ ਹੈ। ਅੰਮਿ੍ਰਤਸਰ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੂੰ ਤਰਨ ਤਾਰਨ ਦੇ ਐੱਸ ਐੱਸ ਪੀ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ੁੱਕਰਵਾਰ ਤਰਨ ਤਾਰਨ ਜ਼ਿਲ੍ਹੇ ਵਿੱਚ ਤਾਇਨਾਤ ਅਬਜ਼ਰਵਰਾਂ ਨੂੰ ਕੀਤੀ ਇੱਕ ਲਿਖਤੀ ਸ਼ਿਕਾਇਤ ਵਿੱਚ ਦੋਸ਼ ਲਾਇਆ ਸੀ ਕਿ ਸਰਕਾਰ ਦੇ ਇਸ਼ਾਰੇ ’ਤੇ ਸ਼੍ਰੋਮਣੀ ਅਕਾਲੀ ਦਲ ਨਾਲ ਸੰਬੰਧਤ ਤਿੰਨ ਸਰਪੰਚਾਂ ਅਤੇ ਇੱਕ ਕੌਂਸਲਰ ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ।




