ਨਵੀਂ ਦਿੱਲੀ : ਲਖੀਮਪੁਰ ਖੀਰੀ ਜ਼ਿਲ੍ਹੇ ’ਚ ਦੋ ਭੈਣਾਂ ਦੀ ਹੱਤਿਆ ਸੰਬੰਧੀ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅਸਿੱਧੇ ਤੌਰ ’ਤੇ ਭਾਰਤੀ ਜਨਤਾ ਪਾਰਟੀ ’ਤੇ ਨਿਸ਼ਾਨਾ ਲਾਇਆ।
ਉਨ੍ਹਾ ਕਿਹਾ ਕਿ ਬਲਾਤਕਾਰੀਆਂ ਨੂੰ ਰਿਹਾਅ ਕਰਵਾਉਣ ਅਤੇ ਉਨ੍ਹਾਂ ਦਾ ਸਨਮਾਨ ਕਰਨ ਵਾਲਿਆਂ ਤੋਂ ਔਰਤਾਂ ਦੀ ਸੁਰੱਖਿਆ ਦੀ ਉਮੀਦ ਨਹੀਂ ਕੀਤੀ ਜਾ ਸਕਦੀ।