ਧੂਰੀ (ਮੋਹਿਤ ਗਰਗ, ਬਿੰਨੀ ਗਰਗ, ਮਨੋਹਰ ਸਿੰਘ ਸੱਗੂ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੰਮਿ੍ਤਸਰ ਵਿਖੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਲਈ ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੀਆਂ ਬੱਸਾਂ ਦੇ ਪਹਿਲੇ ਬੈਚ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।ਸ਼ਰਧਾਲੂਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਯਾਤਰਾ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ 29 ਅਕਤੂਬਰ, 2025 ਨੂੰ ਪਿੰਡ ਬਰੜਵਾਲ ਤੋਂ ਸ਼ੁਰੂ ਕੀਤੀ ਗਈ ਸੀ ਅਤੇ ਇਨ੍ਹਾਂ ਸ਼ਰਧਾਲੂਆਂ ਦੀ ਚੋਣ ਪਾਰਦਰਸ਼ੀ ਢੰਗ ਨਾਲ ਡਰਾਅ ਰਾਹੀਂ ਕੀਤੀ ਗਈ ਹੈ।





