ਲੁਧਿਆਣਾ (ਐੱਮ ਐੱਸ ਭਾਟੀਆ)-ਸੀ ਪੀ ਆਈ ਦੇ ਰਾਸ਼ਟਰੀ ਸਕੱਤਰੇਤ ਨੇ ਰਾਜਧਾਨੀ ਦਿੱਲੀ ਵਿੱਚ ਲਾਲ ਕਿਲ੍ਹੇ ਨੇੜੇ ਹੋਏ ਧਮਾਕੇ ’ਚ ਜਾਨੀ ਨੁਕਸਾਨ ’ਤੇ ਡੂੰਘੇ ਸਦਮੇ ਅਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪਾਰਟੀ ਨੇ ਦੁਖੀ ਪਰਵਾਰਾਂ ਪ੍ਰਤੀ ਦਿਲੋਂ ਸੰਵੇਦਨਾ ਪ੍ਰਗਟ ਕਰਦਿਆਂ ਸਾਰੇ ਜ਼ਖਮੀਆਂ ਦੀ ਜਲਦੀ ਸਿਹਤਯਾਬੀ ਦੀ ਕਾਮਨਾ ਕੀਤੀ ਹੈ।ਪਾਰਟੀ ਨੇ ਘਟਨਾ ਦੀ ਪੂਰੀ, ਪਾਰਦਰਸ਼ੀ ਅਤੇ ਸਮਾਂਬੱਧ ਜਾਂਚ ਦੀ ਮੰਗ ਕੀਤੀ ਹੈ। ਪਾਰਟੀ ਨੇ ਕਿਹਾ ਹੈ ਕਿ ਸਰਕਾਰ ਨੂੰ ਜ਼ਖਮੀਆਂ ਲਈ ਸਭ ਤੋਂ ਵਧੀਆ ਸੰਭਵ ਡਾਕਟਰੀ ਇਲਾਜ ਯਕੀਨੀ ਬਣਾਉਣਾ ਚਾਹੀਦਾ ਹੈ ਅਤੇ ਸ਼ਾਂਤੀ ਅਤੇ ਜਨਤਕ ਸੁਰੱਖਿਆ ਬਣਾਈ ਰੱਖਣ ਲਈ ਸਾਰੇ ਜ਼ਰੂਰੀ ਕਦਮ ਚੁੱਕਣੇ ਚਾਹੀਦੇ ਹਨ।




