ਕਤਲ ਦੇ ਮਾਮਲੇ ’ਚ ਵਕੀਲ ਨੂੰ ਤੁਰੰਤ ਰਿਹਾਅ ਕਰਨ ਦਾ ਹੁਕਮ

0
118

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਦਿੱਲੀ-ਅਧਾਰਤ ਵਕੀਲ ਵਿਕਰਮ ਸਿੰਘ, ਜਿਸ ਨੂੰ ਕਤਲ ਦੇ ਇੱਕ ਮਾਮਲੇ ਵਿੱਚ ਗੁਰੂਗ੍ਰਾਮ ਪੁਲਸ ਦੀ ਸਪੈਸ਼ਲ ਟਾਸਕ ਫੋਰਸ (ਐੱਸ.ਟੀ.ਐੱਫ.) ਵੱਲੋਂ ਗਿ੍ਰਫ਼ਤਾਰ ਕੀਤਾ ਗਿਆ ਸੀ, ਨੂੰ ਤੁਰੰਤ ਰਿਹਾਅ ਕਰਨ ਦਾ ਹੁਕਮ ਦਿੱਤਾ। ਚੀਫ਼ ਜਸਟਿਸ ਬੀ. ਆਰ. ਗਵਈ ਅਤੇ ਜਸਟਿਸ ਕੇ. ਵਿਨੋਦ ਚੰਦਰਨ ਅਤੇ ਐੱਨ.ਵੀ. ਅੰਜਾਰੀਆ ਦੇ ਬੈਂਚ ਨੇ ਵਕੀਲ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਵਿਕਾਸ ਸਿੰਘ ਦੀ ਸੁਣਵਾਈ ਤੋਂ ਬਾਅਦ ਇਹ ਹੁਕਮ ਪਾਸ ਕੀਤਾ। ਅਦਾਲਤ ਨੇ ਨਿਰਦੇਸ਼ ਦਿੱਤਾ ਕਿ ਸਿੰਘ ਨੂੰ 10,000 ਰੁਪਏ ਦੇ ਜ਼ਮਾਨਤੀ ਮੁਚੱਲਕੇ ’ਤੇ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਮਾਮਲੇ ਦੀ ਅਗਲੀ ਸੁਣਵਾਈ ਅਗਲੇ ਬੁੱਧਵਾਰ ਨੂੰ ਸੂਚੀਬੱਧ ਕੀਤੀ। ਬੈਂਚ ਨੇ ਤੁਰੰਤ ਪਾਲਣਾ ਲਈ ਸੁਪਰੀਮ ਕੋਰਟ ਦੇ ਰਜਿਸਟਰਾਰ (ਜੁਡੀਸ਼ੀਅਲ) ਨੂੰ ਹੁਕਮ ਗੁਰੂਗ੍ਰਾਮ ਪੁਲਸ ਕਮਿਸ਼ਨਰ ਤੱਕ ਪਹੁੰਚਾਉਣ ਦਾ ਨਿਰਦੇਸ਼ ਦਿੱਤਾ।