ਅਮਰੀਕਾ ’ਚ ਤਾਲਾਬੰਦੀ ਖ਼ਤਮ

0
94

ਵਾਸ਼ਿੰਗਟਨ : ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੁੱਧਵਾਰ ਰਾਤ ਸਰਕਾਰੀ ਫੰਡਾਂ ਨਾਲ ਸੰਬੰਧਤ ਬਿੱਲ ’ਤੇ ਦਸਤਖ਼ਤ ਕਰ ਦਿੱਤੇ, ਜਿਸ ਨਾਲ ਪਿਛਲੇ ਰਿਕਾਰਡ 43 ਦਿਨਾਂ ਤੋਂ ਜਾਰੀ ਤਾਲਾਬੰਦੀ ਖਤਮ ਹੋ ਗਈ। ਤਾਲਾਬੰਦੀ ਕਰਕੇ ਸੰਘੀ ਮੁਲਾਜ਼ਮਾਂ ਨੂੰ ਵੱਡਾ ਵਿੱਤੀ ਦਬਾਅ ਝੱਲਣਾ ਪੈ ਰਿਹਾ ਸੀ। ਮੁਲਾਜ਼ਮਾਂ ਨੂੰ ਤਨਖਾਹਾਂ ਨਹੀਂ ਮਿਲੀਆਂ, ਉਡਾਣਾਂ ਰੱਦ ਹੋਣ ਕਾਰਨ ਵੱਡੀ ਗਿਣਤੀ ’ਚ ਯਾਤਰੀ ਹਵਾਈ ਅੱਡਿਆਂ ’ਤੇ ਫਸ ਗਏ ਤੇ ਕੁਝ ਖੁਰਾਕੀ ਬੈਂਕਾਂ ਦੇ ਬਾਹਰ ਲੰਮੀਆਂ ਕਤਾਰਾਂ ਲੱਗ ਗਈਆਂ। ਇਸ ਤਾਲਾਬੰਦੀ ਨੇ ਵਾਸ਼ਿੰਗਟਨ ਵਿਚ ਪੱਖਪਾਤੀ ਵੰਡ ਨੂੰ ਹੋਰ ਹਵਾ ਦਿੱਤੀ, ਕਿਉਂਕਿ ਉਨ੍ਹਾਂ ਦੇ ਪ੍ਰਸ਼ਾਸਨ ਨੇ ਬੇਮਿਸਾਲ ਇਕਤਰਫ਼ਾ ਕਾਰਵਾਈ ਕੀਤੀ, ਜਿਸ ਵਿਚ ਪ੍ਰਾਜੈਕਟਾਂ ਨੂੰ ਰੱਦ ਕਰਨਾ ਤੇ ਸੰਘੀ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਣ ਦੀ ਕੋਸ਼ਿਸ਼ ਕਰਨਾ ਸ਼ਾਮਲ ਸੀ, ਤਾਂ ਕਿ ਡੈਮੋਕਰੇਟਸ ’ਤੇ ਆਪਣੀਆਂ ਮੰਗਾਂ ਨੂੰ ਲੈ ਕੇ ਨਰਮ ਰੁਖ਼ ਅਪਣਾਉਣ ਲਈ ਦਬਾਅ ਬਣਾਇਆ ਜਾ ਸਕੇ। ਸਦਨ ਵੱਲੋਂ 222-209 ਦੇ ਬਹੁਮਤ ਨਾਲ ਬਿੱਲ ਪਾਸ ਕਰਨ ਤੋਂ ਕੁਝ ਘੰਟਿਆਂ ਬਾਅਦ ਟਰੰਪ ਨੇ ਇਸ ’ਤੇ ਸਹੀ ਪਾ ਦਿੱਤੀ। ਸੈਨੇਟ ਨੇ ਸੋਮਵਾਰ ਨੂੰ ਇਸ ਬਿੱਲ ਨੂੰ ਪਾਸ ਕਰ ਦਿੱਤਾ ਸੀ।
ਕਸ਼ਮੀਰ ’ਚ ਕੜਾਕੇ ਦੀ ਠੰਢ
ਸ੍ਰੀਨਗਰ : ਜੰਮੂ-ਕਸ਼ਮੀਰ ਦੀ ਗਰਮੀਆਂ ਦੀ ਰਾਜਧਾਨੀ ਸ੍ਰੀਨਗਰ ਵਿਚ ਇਸ ਮੌਸਮ ਦੀ ਸਭ ਤੋਂ ਠੰਢੀ ਰਾਤ ਦਰਜ ਕੀਤੀ ਗਈ, ਜਿਸ ਦੌਰਾਨ ਇਲਾਕਾ ਗੁਲਮਰਗ ਸਭ ਤੋਂ ਠੰਢਾ ਰਿਹਾ। ਇੱਥੇ ਤਾਪਮਾਨ ਜ਼ੀਰੋ ਤੋਂ 2.1 ਡਿਗਰੀ ਸੈਲਸੀਅਸ ਹੇਠਾਂ ਰਿਹਾ। ਮੌਸਮ ਵਿਭਾਗ ਅਨੁਸਾਰ ਪਹਿਲਗਾਮ ਘਾਟੀ ਵਿਚ ਸਭ ਤੋਂ ਘੱਟ ਤਾਪਮਾਨ ਦਰਜ ਕੀਤਾ ਗਿਆ, ਜਿੱਥੇ ਪਾਰਾ ਜ਼ੀਰੋ ਤੋਂ 3.8 ਡਿਗਰੀ ਸੈਲਸੀਅਸ ਹੇਠਾਂ ਆ ਗਿਆ। ਕਾਜ਼ੀਗੁੰਡ ਵਿਚ ਨਿਊਨਤਮ ਤਾਪਮਾਨ -1.5, ਕੁਪਵਾੜਾ ਵਿਚ -2.2, ਕੁਕਰਨਗ ਵਿਚ -1.2, ਜਦੋਂ ਕਿ ਗੁਲਮਰਗ ਵਿਚ-0.5 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ।