ਚੰਡੀਗੜ੍ਹ (ਗੁਰਜੀਤ ਬਿੱਲਾ)-‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਤਰਨ ਤਾਰਨ ਦੀ ਇਤਿਹਾਸਕ ਜਿੱਤ ਸਾਬਤ ਕਰਦੀ ਹੈ ਕਿ ਪੰਜਾਬ ਕੰਮ ਦੀ ਰਾਜਨੀਤੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਇਮਾਨਦਾਰ ਲੀਡਰਸ਼ਿਪ ਦਾ ਭਾਰੀ ਸਮਰਥਨ ਕਰਦਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਤਰਨ ਤਾਰਨ ਜ਼ਿਮਨੀ ਚੋਣ ਵਿੱਚ ਸ਼ਾਨਦਾਰ ਜਿੱਤ ਸਾਬਤ ਕਰਦੀ ਹੈ ਕਿ ਪੰਜਾਬ ਕੰਮ ਅਧਾਰਤ ਰਾਜਨੀਤੀ ਦਾ ਸਮਰਥਨ ਕਰਦਾ ਹੈ। ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਪਾਰਟੀ ਹਰ ਜਗ੍ਹਾ ਜਿੱਤ ਦਾ ਝੰਡਾ ਬੁਲੰਦ ਕਰ ਰਹੀ ਹੈ।



