ਚੰਡੀਗੜ੍ਹ (ਗੁਰਜੀਤ ਬਿੱਲਾ)-ਆਮ ਆਦਮੀ ਪਾਰਟੀ ਪੰਜਾਬ ਨੇ ਸੀਨੀਅਰ ਆਗੂ, ਸਾਬਕਾ ਮੰਤਰੀ ਅਤੇ ਮੌਜੂਦਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੂੰ ਪਾਰਟੀ ਦਾ ਮੁੱਖ ਬੁਲਾਰਾ ਨਿਯੁਕਤ ਕੀਤਾ ਹੈ। ਧਾਲੀਵਾਲ ਨੇ ਇਸ ਜ਼ਿੰਮੇਵਾਰੀ ਲਈ ਮੁੱਖ ਮੰਤਰੀ ਭਗਵੰਤ ਮਾਨ, ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਦਾ ਦਿਲੋਂ ਧੰਨਵਾਦ ਕੀਤਾ ਹੈ।




