ਅੰਮਿ੍ਰਤਸਰ ਦਿਹਾਤੀ ਦਾ ਐੱਸ ਐੱਸ ਪੀ ਮੁਅੱਤਲ

0
66

ਚੰਡੀਗੜ੍ਹ : ਪੰਜਾਬ ਦੀ ਮਾਨ ਸਰਕਾਰ ਨੇ ਜ਼ੀਰੋ ਟਾਲਰੈਂਸ ਦੀ ਨੀਤੀ ਤਹਿਤ ਅੰਮਿ੍ਰਤਸਰ ਦਿਹਾਤੀ (ਰੂਰਲ) ਦੇ ਐੱਸ ਐੱਸ ਪੀ ਮਨਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਮੁਢਲੀ ਜਾਣਕਾਰੀ ਅਨੁਸਾਰ ਇਹ ਸਖ਼ਤ ਕਦਮ ਗੈਂਗਸਟਰਾਂ ਦੇ ਖ਼ਿਲਾਫ਼ ਕਾਰਵਾਈ ਕਰਨ ਵਿੱਚ ਹੋਈ ਨਾਕਾਮੀ ਦੇ ਚੱਲਦਿਆਂ ਚੁੱਕਿਆ ਗਿਆ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਹੈ ਕਿ ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।