ਨਵੀਂ ਦਿੱਲੀ : ਗ੍ਰਹਿ ਮੰਤਰਾਲੇ ਨੇ ਜੰਮੂ-ਕਸ਼ਮੀਰ ਦੇ ਨੌਗਾਮ ਪੁਲਸ ਸਟੇਸ਼ਨ ਵਿਚ ਹੋਏ ਧਮਾਕੇ ਬਾਰੇ ਇਕ ਬਿਆਨ ਜਾਰੀ ਕੀਤਾ ਹੈ। ਸਰਕਾਰ ਨੇ ਕਿਹਾ ਕਿ ਧਮਾਕੇ ਵਿਚ 9 ਲੋਕ ਮਾਰੇ ਗਏ ਹਨ, ਜਦੋਂ ਕਿ 27 ਪੁਲਸ ਕਰਮਚਾਰੀ, ਦੋ ਮਾਲ ਅਧਿਕਾਰੀ ਅਤੇ ਤਿੰਨ ਨਾਗਰਿਕ ਜ਼ਖਮੀ ਹੋਏ ਹਨ। ਨੌਗਾਮ ਧਮਾਕੇ ਬਾਰੇ ਗ੍ਰਹਿ ਮੰਤਰਾਲੇ ਦੇ ਸੰਯੁਕਤ ਸਕੱਤਰ (ਜੰਮੂ-ਕਸ਼ਮੀਰ ਡਵੀਜ਼ਨ) ਪ੍ਰਸ਼ਾਂਤ ਲੋਖੰਡੇ ਨੇ ਕਿਹਾ ਕਿ ਧਮਾਕੇ ਨਾਲ ਪੁਲਸ ਸਟੇਸ਼ਨ ਦੀ ਇਮਾਰਤ ਅਤੇ ਆਲੇ-ਦੁਆਲੇ ਦੇ ਕੁਝ ਢਾਂਚਿਆਂ ਨੂੰ ਵੱਡਾ ਨੁਕਸਾਨ ਪਹੁੰਚਿਆ ਹੈ। ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਉਨ੍ਹਾਂ ਸਾਰਿਆਂ ਨੂੰ ਅਫ਼ਵਾਹਾਂ ਤੋਂ ਬਚਣ ਦੀ ਅਪੀਲ ਕੀਤੀ ਹੈ। ਉਨ੍ਹਾ ਕਿਹਾ ਕਿ ਸਰਕਾਰ ਦੁੱਖ ਦੀ ਇਸ ਘੜੀ ਵਿਚ ਮਿ੍ਰਤਕਾਂ ਦੇ ਪਰਵਾਰਾਂ ਨਾਲ ਇਕਜੁੱਟਤਾ ਨਾਲ ਖੜ੍ਹੀ ਹੈ।




