ਭਾਰਤ ਤੀਜੇ ਦਿਨ ਹੀ ਹਾਰ ਗਿਆ

0
93

ਕੋਲਕਾਤਾ : ਦੱਖਣੀ ਅਫਰੀਕਾ ਨੇ ਇੱਥੇ ਪਹਿਲੇ ਟੈਸਟ ਕਿ੍ਰਕਟ ਮੈਚ ਦੇ ਐਤਵਾਰ ਤੀਜੇ ਦਿਨ ਭਾਰਤ ਨੂੰ 30 ਦੌੜਾਂ ਨਾਲ ਹਰਾ ਕੇ ਦੋ ਮੈਚਾਂ ਦੀ ਲੜੀ ਵਿੱਚ 1-0 ਦੀ ਬੜ੍ਹਤ ਬਣਾ ਲਈ। ਭਾਰਤ ਦੇ ਸਾਹਮਣੇ 124 ਦੌੜਾਂ ਦਾ ਟੀਚਾ ਸੀ ਪਰ ਉਸਦੀ ਟੀਮ 35 ਓਵਰਾਂ ਵਿੱਚ 93 ਦੌੜਾਂ ਬਣਾ ਕੇ ਆਊਟ ਹੋ ਗਈ। ਕਪਤਾਨ ਸ਼ੁਭਮਨ ਗਿੱਲ ਗਰਦਨ ਦੀ ਸੱਟ ਕਾਰਨ ਬੱਲੇਬਾਜ਼ੀ ਲਈ ਨਹੀਂ ਉਤਰੇ। ਭਾਰਤ ਵੱਲੋਂ ਵਾਸ਼ਿੰਗਟਨ ਸੁੰਦਰ ਨੇ ਸਭ ਤੋਂ ਵੱਧ 31 ਦੌੜਾਂ ਬਣਾਈਆਂ। ਦੱਖਣੀ ਅਫਰੀਕਾ ਲਈ ਆਫ ਸਪਿਨਰ ਸਾਈਮਨ ਹਾਰਮਰ ਨੇ ਚਾਰ ਵਿਕਟਾਂ ਲਈਆਂ। ਇਸ ਤੋਂ ਪਹਿਲਾਂ, ਦੱਖਣੀ ਅਫਰੀਕਾ ਨੇ ਆਪਣੀ ਦੂਜੀ ਪਾਰੀ ਵਿੱਚ 153 ਦੌੜਾਂ ਬਣਾ ਕੇ 123 ਦੌੜਾਂ ਦੀ ਬੜ੍ਹਤ ਹਾਸਲ ਕੀਤੀ ਸੀ। ਉਸ ਵੱਲੋਂ ਕਪਤਾਨ ਤੇਂਬਾ ਬਾਵੁਮਾ ਨੇ ਨਾਬਾਦ 55 ਦੌੜਾਂ ਬਣਾਈਆਂ। ਭਾਰਤ ਵੱਲੋਂ ਰਵਿੰਦਰ ਜਡੇਜਾ ਨੇ ਚਾਰ ਵਿਕਟਾਂ ਲਈਆਂ। ਦੱਖਣੀ ਅਫਰੀਕਾ ਨੇ ਆਪਣੀ ਪਹਿਲੀ ਪਾਰੀ ਵਿੱਚ 159 ਦੌੜਾਂ ਬਣਾਈਆਂ ਸਨ, ਜਿਸ ਦੇ ਜਵਾਬ ਵਿੱਚ ਭਾਰਤ ਨੇ 189 ਦੌੜਾਂ ਬਣਾ ਕੇ 30 ਦੌੜਾਂ ਦੀ ਬੜ੍ਹਤ ਹਾਸਲ ਕੀਤੀ ਸੀ।