ਸ੍ਰੀ ਅਨੰਦਪੁਰ ਸਾਹਿਬ ’ਚ ਅਜਲਾਸ ਨੂੰ ਮਨਜ਼ੂਰੀ

0
86

ਚੰਡੀਗੜ੍ਹ (ਗੁਰਜੀਤ ਬਿੱਲਾ)-ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਸਰਕਾਰ ਵੱਲੋਂ ਸੱਦੇ ਜਾਣ ਵਾਲੇ ਵਿਧਾਨ ਸਭਾ ਦੇ ਵਿਸ਼ੇਸ਼ ਅਜਲਾਸ ਲਈ ਪ੍ਰਵਾਨਗੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਰਾਜਪਾਲ ਨੇ 24 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਸਥਿਤ ਭਾਈ ਜੈਤਾ ਜੀ ਯਾਦਗਾਰ ਵਿੱਚ ਬਾਅਦ ਦੁਪਹਿਰ 1 ਵਜੇ ਵਿਸ਼ੇਸ਼ ਅਜਲਾਸ ਸੱਦਣ ਲਈ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ।