ਚੰਡੀਗੜ੍ਹ (ਗੁਰਜੀਤ ਬਿੱਲਾ, �ਿਸ਼ਨ ਗਰਗ)-ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਵੀਰਵਾਰ ਇਥੇ ਕਿਹਾ ਕਿ ਵਿੱਤ ਵਿਭਾਗ ਵੱਲੋਂ ਹੋਮਿਓਪੈਥਿਕ ਵਿਭਾਗ ਦੇ ਅੰਦਰ ਵੱਖ-ਵੱਖ ਕਾਡਰਾਂ ਵਿੱਚ ਕੁੱਲ 115 ਅਸਾਮੀਆਂ ਲਈ ਪੁਨਰ-ਸੁਰਜੀਤੀ ਅਤੇ ਭਰਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ।ਚੀਮਾ ਨੇ ਕਿਹਾ ਕਿ 115 ਅਸਾਮੀਆਂ ਲਈ ਭਰਤੀ ਵਿੱਚ ਹੋਮਿਓਪੈਥਿਕ ਮੈਡੀਕਲ ਅਫਸਰ (ਐੱਚ ਐੱਮ ਓ) ਦੀਆਂ 42 ਅਸਾਮੀਆਂ, ਡਿਸਪੈਂਸਰ (ਹੋਮਿਓਪੈਥਿਕ) ਦੀਆਂ 72 ਅਸਾਮੀਆਂ ਅਤੇ 1 ਕਲਰਕ ਦੀ ਅਸਾਮੀ ਸ਼ਾਮਲ ਹੈ। ਉਨ੍ਹਾ ਕਿਹਾ ਕਿ ਇਨ੍ਹਾਂ 115 ਅਸਾਮੀਆਂ ਲਈ ਭਰਤੀ ਪ੍ਰਕਿਰਿਆ ਦੋ ਸਾਲਾਂ ਵਿੱਚ ਪੜਾਅਵਾਰ ਲਾਗੂ ਕੀਤੀ ਜਾਵੇਗੀ।




