ਮਿੰਨੀ ਟਰੱਕ ਨੂੰ ਅੱਗ ਲੱਗੀ, ਡਰਾਈਵਰ ਜਿਊਂਦਾ ਸੜਿਆ

0
34

ਲੁਧਿਆਣਾ : ਇਥੇ ਭਾਈਬਾਲਾ ਚੌਕ ਨੇੜੇ ਫਲਾਈਓਵਰ ’ਤੇ ਸ਼ੁੱਕਰਵਾਰ ਰਾਤ ਨੂੰ ਮਿੰਨੀ ਟਰੱਕ ਡਿਵਾਈਡਰ ਨਾਲ ਟਕਰਾ ਗਿਆ ਅਤੇ ਜ਼ੋਰਦਾਰ ਧਮਾਕੇ ਨਾਲ ਇਸ ਨੂੰ ਅੱਗ ਲੱਗ ਗਈ। ਡਰਾਈਵਰ ਨੇ ਆਪਣੀ ਜਾਨ ਬਚਾਉਣ ਦੀ ਕੋਸ਼ਿਸ਼ ਕੀਤੀ, ਪਰ ਚਾਲਕ ਵਾਲੇ ਪਾਸੇ ਨੂੰ ਭਾਰੀ ਨੁਕਸਾਨ ਹੋਣ ਕਾਰਨ ਉਹ ਕੈਬਿਨ ਵਿੱਚ ਫਸ ਗਿਆ ਅਤੇ ਜਿਊਂਦਾ ਸੜ ਗਿਆ। ਮਿ੍ਰਤਕ ਡਰਾਈਵਰ ਦੀ ਪਛਾਣ ਭੂਸ਼ਣ ਕੁਮਾਰ (40) ਵਜੋਂ ਹੋਈ ਹੈ, ਜੋ ਕਿ ਜੰਮੂ ਦਾ ਰਹਿਣ ਵਾਲਾ ਹੈ। ਉਹ ਚਾਰ ਦਿਨ ਪਹਿਲਾਂ ਹੀ ਜੰਮੂ ਤੋਂ ਲੁਧਿਆਣਾ ਆਇਆ ਸੀ। ਉਸ ਨੇ ਟਰਾਂਸਪੋਰਟ ਨਗਰ ਤੋਂ ਟਰੱਕ ਵਿੱਚ ਦਵਾਈਆਂ, ਗਰਮ ਕੱਪੜੇ ਅਤੇ ਹੋਰ ਸਮਾਨ ਲੱਦਿਆ ਸੀ ਅਤੇ ਡਲਿਵਰੀ ਲਈ ਰਵਾਨਾ ਹੋਇਆ ਸੀ। ਮੁੱਢਲੀ ਜਾਂਚ ਮੁਤਾਬਕ ਡਰਾਈਵਰ ਨੂੰ ਨੀਂਦ ਆ ਗਈ, ਜਿਸ ਕਾਰਨ ਟਰੱਕ ਕੰਟਰੋਲ ਗੁਆ ਬੈਠਾ ਅਤੇ ਡਿਵਾਈਡਰ ਨਾਲ ਟਕਰਾ ਗਿਆ। ਇਸ ਕਾਰਨ ਵਾਹਨ ਦਾ ਸੀ ਐੱਨ ਜੀ ਟੈਂਕ ਫਟ ਗਿਆ ਅਤੇ ਅੱਗ ਲੱਗ ਗਈ।
ਸ੍ਰੀ ਅਨੰਦਪੁਰ ਸਾਹਿਬ ’ਚ 26 ਤੱਕ ਛੁੱਟੀਆਂ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਮੌਕੇ ਹੋਣ ਵਾਲੇ ਵੱਡੇ ਇਕੱਠਾਂ ਦੇ ਮੱਦੇਨਜ਼ਰ ਸ੍ਰੀ ਆਨੰਦਪੁਰ ਸਾਹਿਬ ਬਲਾਕ ਦੇ ਸਾਰੇ ਸਕੂਲਾਂ ਲਈ ਪੰਜ ਦਿਨਾਂ ਦੀ ਛੁੱਟੀ ਦਾ ਐਲਾਨ ਕੀਤਾ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਖੇਤਰ ਦੇ ਸਾਰੇ ਸਕੂਲ 22 ਨਵੰਬਰ ਤੋਂ 26 ਨਵੰਬਰ ਤੱਕ ਬੰਦ ਰਹਿਣਗੇ। ਇਹ ਫੈਸਲਾ ਵਿਦਿਆਰਥੀਆਂ ਅਤੇ ਸਟਾਫ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਿਆ ਗਿਆ ਹੈ, ਕਿਉਂਕਿ ਹਜ਼ਾਰਾਂ ਸ਼ਰਧਾਲੂ ਇਤਿਹਾਸਕ ਯਾਦਗਾਰੀ ਸਮਾਗਮਾਂ ਵਿੱਚ ਹਿੱਸਾ ਲੈਣ ਲਈ ਪਹੁੰਚ ਰਹੇ ਹਨ।