ਹੰਕਾਰ ਰਾਵਣ ਨੂੰ ਲੈ ਡੁੱਬਿਆ ਸੀ : ਸ਼ਿੰਦੇ

0
82

ਮੁੰਬਈ : ਸ਼ਿਵ ਸੈਨਾ ਦੇ ਪ੍ਰਧਾਨ ਤੇ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਆਪਣੀ ਸਹਿਯੋਗੀ ਭਾਜਪਾ ’ਤੇ ਅਸਿੱਧਾ ਹਮਲਾ ਬੋਲਦਿਆਂ ਕਿਹਾ ਕਿ ਜਿਹੜੇ ਉਨ੍ਹਾ ਦੇ ਵਿਧਾਇਕਾਂ ਨੂੰ ਤੋੜਨ ਦੇ ਜਤਨ ਕਰ ਰਹੇ ਹਨ, ਉਨ੍ਹਾਂ ਦਾ ਹਾਲ ਰਾਵਣ ਦੇ ਪਤਨ ਵਰਗਾ ਹੋਵੇਗਾ। ਸ਼ਿੰਦੇ ਨੇ ਲੋਕਾਂ ਨੂੰ ਰਾਵਣ ਵਰਗੇ ਹੰਕਾਰ ਖਿਲਾਫ ਵੋਟ ਦੇਣ ਦੀ ਅਪੀਲ ਕੀਤੀ ਹੈ। ਸ਼ਿੰਦੇ ਦਹਾਨੂੰ ਵਿਖੇ ਨਗਰ ਪੰਚਾਇਤ ਦੇ ਪ੍ਰਧਾਨ ਦੀ ਚੋਣ ਵਿੱਚ ਪਾਰਟੀ ਉਮੀਦਵਾਰ ਭਾਰਤ ਰਾਜਪੂਤ ਦੀ ਹਮਾਇਤ ਵਿੱਚ ਚੋਣ ਪ੍ਰਚਾਰ ਕਰ ਰਹੇ ਸਨ। ਊਧਵ ਠਾਕਰੇ ਦੀ ਅਗਵਾਈ ਵਾਲੀ ਸ਼ਿਵ ਸੈਨਾ ਤੇ ਕਾਂਗਰਸ ਵੱਲੋਂ ਉਮੀਦਵਾਰ ਵਾਪਸ ਲੈ ਲੈਣ ਤੋਂ ਬਾਅਦ ਇੱਥੇ ਮੁਕਾਬਲਾ ਹੁਣ ਸਰਕਾਰ ਵਿੱਚ ਭਾਈਵਾਲ ਸ਼ਿੰਦੇ ਦੀ ਸ਼ਿਵ ਸੈਨਾ ਤੇ ਭਾਜਪਾ ਵਿਚਾਲੇ ਰਹਿ ਗਿਆ ਹੈ। ਅੱਜਕੱਲ੍ਹ ਭਾਜਪਾ ਸ਼ਿਵ ਸੈਨਾ ਦੇ ਆਗੂਆਂ ਨੂੰ ਆਪਣੇ ਨਾਲ ਕਰਨ ਦੀ ਮੁਹਿੰਮ ਚਲਾ ਰਹੀ ਹੈ।