ਸ੍ਰੀ ਗ੍ਰੰਥ ਸਾਹਿਬ ਦਾ ਸਾਂਝੀਵਾਲਤਾ ਦਾ ਸੰਦੇਸ਼ ਮਨੁੱਖਤਾ ਲਈ ਚਾਨਣ-ਮੁਨਾਰਾ : ਮਾਨ

0
76

ਸ੍ਰੀ ਆਨੰਦਪੁਰ ਸਾਹਿਬ (ਅਰਵਿੰਦਰ ਸਿੰਘ ਬਿੰਦੀ)-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਤ ਲੜੀਵਾਰ ਸਮਾਗਮਾਂ ਤਹਿਤ ਐਤਵਾਰ ਇੱਥੇ ਗੁਰਦੁਆਰਾ ਬਾਬਾ ਬੁੱਢਾ ਦਲ ਛਾਉਣੀ ਵਿਖੇ ਗੁਰਮਰਿਆਦਾ ਅਨੁਸਾਰ ਸ੍ਰੀ ਅਖੰਡ ਸਾਹਿਬ ਦੀ ਆਰੰਭਤਾ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅਕਾਲ ਪੁਰਖ ਦਾ ਅਸ਼ੀਰਵਾਦ ਲਿਆ ਅਤੇ ਸੰਗਤ ਨਾਲ ਸਰਬੱਤ ਦੇ ਭਲੇ ਦੀ ਅਰਦਾਸ ਵਿੱਚ ਸ਼ਾਮਲ ਹੋਏ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਚਰਨਾਂ ਵਿੱਚ ਅਰਦਾਸ ਬੇਨਤੀ ਕਰਕੇ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਸਮਰਪਤ ਸਮਾਗਮਾਂ ਦੀ ਨਿਰਵਿਘਨ ਸੰਪੂਰਨਤਾ ਲਈ ਅਸ਼ੀਰਵਾਦ ਲਿਆ। ਉਨ੍ਹਾ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਅਮਨ-ਸ਼ਾਂਤੀ ਅਤੇ ਸਾਂਝੀਵਾਲਤਾ ਦਾ ਸੰਦੇਸ਼ ਸਮੁੱਚੀ ਮਨੁੱਖਤਾ ਲਈ ਚਾਨਣ-ਮੁਨਾਰਾ ਹੈ। ਉਨ੍ਹਾ ਕਿਹਾ ਕਿ ਸਾਡੇ ਮਹਾਨ ਸਿੱਖ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ’ਤੇ ਚੱਲਣਾ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ। ਮਾਨ ਨੇ ਲੋਕਾਂ ਨੂੰ ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਧਰਮ ਨਿਰਪੱਖਤਾ, ਮਾਨਵਤਾਵਾਦ ਅਤੇ ਆਤਮ ਬਲੀਦਾਨ ਦੀ ਭਾਵਨਾ ਦੇ ਉੱਚ ਆਦਰਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ।