ਸ਼ਾਹਬਾਜ਼ ਸ਼ਰੀਫ ਦਾ ਮਜ਼ਾਕ ਉੱਡਿਆ

0
366

ਸਮਰਕੰਦ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਉਜ਼ਬੇਕਿਸਤਾਨ ਦੇ ਸਮਰਕੰਦ ’ਚ ਸ਼ੰਘਾਈ ਸਹਿਯੋਗ ਸੰਗਠਨ (ਐੱਸ ਸੀ ਓ) ਦੇ ਸੰਮੇਲਨ ਦੌਰਾਨ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਦੁਵੱਲੀ ਗੱਲਬਾਤ ਦੌਰਾਨ ਹੈੱਡਫੋਨ ਨਾ ਲਗਾ ਸਕਣ ਕਾਰਨ ਸੋਸ਼ਲ ਮੀਡੀਆ ’ਤੇ ਮਜ਼ਾਕ ਦਾ ਪਾਤਰ ਬਣ ਗਏ ਹਨ। ਰੂਸ ਦੀ ਸਰਕਾਰੀ ਨਿਊਜ਼ ਏਜੰਸੀ ਆਰ ਆਈ ਏ ਵੱਲੋਂ ਸ਼ੇਅਰ ਕੀਤੀ ਵੀਡੀਓ ’ਚ ਪੁਤਿਨ ਪਾਕਿਸਤਾਨੀ ਪ੍ਰਧਾਨ ਮੰਤਰੀ ਦੀ ਹਾਲਤ ’ਤੇ ਹੱਸਦੇ ਹੋਏ ਨਜ਼ਰ ਆ ਰਹੇ ਹਨ। ਇਸ ਵੀਡੀਓ ਨੂੰ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ ਟੀ ਆਈ) ਨੇ ਵੀ ਸਾਂਝਾ ਕੀਤਾ ਹੈ। ਇਸ ’ਚ ਇਹ ਵੀ ਦਿਖਾਇਆ ਗਿਆ ਕਿ ਸ਼ਾਹਬਾਜ਼ ਸਹਾਇਕ ਨੂੰ ਮਦਦ ਲਈ ਕਹਿ ਰਹੇ ਸਨ ਤੇ ਸਹਾਇਕ ਦੀ ਸਹਾਇਤਾ ਤੋਂ ਬਾਅਦ ਵੀ ਉਨ੍ਹਾ ਦਾ ਹੈੱਡਫੋਨ ਮੁੜ ਡਿੱਗ ਗਿਆ। ਪੀ ਟੀ ਆਈ ਦੇ ਮੈਂਬਰ ਨੇ ਕਿਹਾ ਕਿ ਸ਼ਾਹਬਾਜ਼ ਪਾਕਿਸਤਾਨ ਨੂੰ ਲਗਾਤਾਰ ਸ਼ਰਮਸਾਰ ਕਰ ਰਹੇ ਹਨ।

LEAVE A REPLY

Please enter your comment!
Please enter your name here