ਵਾਂਗਚੁੱਕ ਕੇਸ ਦੀ ਸੁਣਵਾਈ 8 ਦਸੰਬਰ ਤੱਕ ਮੁਲਤਵੀ

0
37

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਸੋਮਵਾਰ ਜੇਲ੍ਹ ਵਿੱਚ ਬੰਦ ਸੋਨਮ ਵਾਂਗਚੁਕ ਦੀ ਪਤਨੀ ਵੱਲੋਂ ਦਾਇਰ ਪਟੀਸ਼ਨ ’ਤੇ ਸੁਣਵਾਈ 8 ਦਸੰਬਰ ਤੱਕ ਮੁਲਤਵੀ ਕਰ ਦਿੱਤੀ। ਪਟੀਸ਼ਨ ਵਿੱਚ ਵਾਂਗਚੁਕ ਦੀ ਕੌਮੀ ਸੁਰੱਖਿਆ ਕਾਨੂੰਨ ਤਹਿਤ ਨਜ਼ਰਬੰਦੀ ਨੂੰ ਗੈਰ-ਕਾਨੂੰਨੀ ਅਤੇ ਮਨਮਾਨੀ ਕਾਰਵਾਈ, ਜੋ ਉਸਦੇ ਮੌਲਿਕ ਅਧਿਕਾਰਾਂ ਦੀ ਉਲੰਘਣਾ ਕਰਦੀ ਹੈ, ਕਰਾਰ ਦਿੱਤਾ ਗਿਆ ਹੈ। ਜਸਟਿਸ ਅਰਵਿੰਦ ਕੁਮਾਰ ਅਤੇ ਜਸਟਿਸ ਐੱਨ ਵੀ ਅੰਜਾਰੀਆ ਦੀ ਬੈਂਚ ਨੇ ਮਾਮਲੇ ਨੂੰ ਮੁਲਤਵੀ ਕਰ ਦਿੱਤਾ, ਕਿਉਂਕਿ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ, ਜੋ ਕੇਂਦਰ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ ਵੱਲੋਂ ਪੇਸ਼ ਹੋਏ ਸਨ, ਨੇ ਜਵਾਬ ਦੇਣ ਲਈ ਸਮਾਂ ਮੰਗਿਆ।
ਮਲੇਸ਼ੀਆ ਵੀ ਰੋਕ ਲਾਏਗਾ
ਕੁਆਲਾਲੰਪੁਰ : ਮਲੇਸ਼ੀਆ ਅਗਲੇ ਸਾਲ ਤੋਂ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਖਾਤਿਆਂ ’ਤੇ ਪਾਬੰਦੀ ਲਗਾਉਣ ਦੀ ਯੋਜਨਾ ਬਣਾ ਰਿਹਾ ਹੈ। ਛੋਟੀ ਉਮਰ ਦੇ ਬੱਚਿਆਂ ’ਤੇ ਆਸਟਰੇਲੀਆ ਨੇ ਪਾਬੰਦੀ ਲਾਈ ਸੀ ਤੇ ਹੋਰ ਦੇਸ਼ ਵੀ ਇਸ ਉਮਰ ਵਰਗ ਦੇ ਬੱਚਿਆਂ ’ਤੇ ਪਾਬੰਦੀ ਲਾ ਰਹੇ ਹਨ।
ਭਾਰਤ ਜਿੱਤਿਆ
ਇਪੋਹ : ਇੱਥੇ ਸੋਮਵਾਰ ਸੁਲਤਾਨ ਅਜ਼ਲਾਨ ਸ਼ਾਹ ਕੱਪ ਹਾਕੀ ਟੂਰਨਾਮੈਂਟ ਦੇ ਪਹਿਲੇ ਮੈਚ ਵਿੱਚ ਭਾਰਤੀ ਟੀਮ ਨੇ ਤਿੰਨ ਵਾਰ ਦੇ ਚੈਂਪੀਅਨ ਦੱਖਣੀ ਕੋਰੀਆ ਨੂੰ 1-0 ਨਾਲ ਹਰਾ ਦਿੱਤਾ। ਛੇ ਸਾਲਾਂ ਦੇ ਵਕਫੇ ਤੋਂ ਬਾਅਦ ਇਸ ਵੱਕਾਰੀ ਟੂਰਨਾਮੈਂਟ ਵਿੱਚ ਹਿੱਸਾ ਲੈ ਰਹੇ ਭਾਰਤ ਵੱਲੋਂ ਮੁਹੰਮਦ ਰਾਹੀਲ ਨੇ 15ਵੇਂ ਮਿੰਟ ਵਿੱਚ ਗੋਲ ਕੀਤਾ।