ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਵਿਚ 26 ਨਵੰਬਰ ਨੂੰ ਵਿਸ਼ੇਸ਼ ਵਿਦਿਆਰਥੀ ਸੈਸ਼ਨ ਕਰਵਾਇਆ ਜਾ ਰਿਹਾ ਹੈ। ਸੰਧਵਾਂ ਨੇ ਕਿਹਾ ਕਿ ਜਦੋਂ ਕੋਈ ਸਰਕਾਰ ਇਹ ਸੰਕਲਪ ਕਰਦੀ ਹੈ ਕਿ ਅਸੀਂ ਆਪਣੇ ਬੱਚਿਆਂ ਨੂੰ ਸਿਰਫ਼ ਪੜ੍ਹਾਵਾਂਗੇ ਹੀ ਨਹੀਂ, ਸਗੋਂ ਉਨ੍ਹਾਂ ਨੂੰ ਜਿਊਣਾ ਵੀ ਸਿਖਾਵਾਂਗੇ ਤਾਂ ਸਿੱਖਿਆ ਪਾਠ-ਪੁਸਤਕਾਂ ਤੱਕ ਸੀਮਿਤ ਨਹੀਂ ਰਹਿੰਦੀ, ਸਗੋਂ ਇਕ ਇਨਕਲਾਬ ਦਾ ਰੂਪ ਧਾਰ ਲੈਂਦੀ ਹੈ। ਅੱਜ ਉਹੀ ਇਨਕਲਾਬ ਪੰਜਾਬ ਦੀ ਧਰਤੀ ’ਤੇ ਜਨਮ ਲੈ ਚੁੱਕਾ ਹੈ। ਇਸ ਇਤਿਹਾਸਕ ਮੋੜ ਦੇ ਤਹਿਤ, ਪਹਿਲੀ ਵਾਰ ਵਿਧਾਨ ਸਭਾ ਸ੍ਰੀ ਅਨੰਦਪੁਰ ਸਾਹਿਬ ’ਚ 26 ਨਵੰਬਰ, ਨੂੰ ਕੌਮੀ ਸੰਵਿਧਾਨ ਦਿਵਸ ਉੱਤੇ ਵਿਸ਼ੇਸ਼ ਵਿਦਿਆਰਥੀ ਸੈਸ਼ਨ ਆਯੋਜਿਤ ਕੀਤਾ ਜਾ ਰਿਹਾ ਹੈ।




